ਫ਼ਰੀਦਕੋਟ: ਯੂਪੀ ਦੇ ਸੋਨਭਦਰ ਗੋਲੀਕਾਂਡ ਦੇ ਪੀੜ੍ਹਤਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਕਰੀਬ 20 ਕਿਲੋਮੀਟਰ ਪਿੱਛੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੇ ਵਿਰੋਧ ਵਿਚ ਫਰੀਦਕੋਟ ਦੇ ਯੂਥ ਕਾਂਗਰਸ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਕੇਂਦਰ ਤੇ ਯੂਪੀ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ।
ਯੂਥ ਕਾਂਗਰਸ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ
ਸੋਨਭਦਰ ਗੋਲੀਕਾਂਡ ਮਾਮਲੇ ਦੇ ਪੀੜ੍ਹਤਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿਚ ਯੂਥ ਕਾਂਗਰਸ ਨੇ ਫਰੀਦਕੋਟ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ।
ਫ਼ੋਟੋ
ਇਹ ਵੀ ਪੜ੍ਹੋ: ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿਚ ਲਏ ਜਾਣ 'ਤੇ ਕਾਂਗਰਸੀ ਵਰਕਰਾਂ ਦਾ ਪ੍ਰਦਰਸ਼ਨ
ਇਸ ਮੌਕੇ ਗੱਲਬਾਤ ਕਰਦਿਆ ਯੂਥ ਕਾਂਗਰਸ ਦੇ ਆਗੂ ਡਿੰਪਲ ਨੇ ਕਿਹਾ ਕਿ ਇਹ ਸਰਕਾਰ ਦੀ ਸ਼ਰੇਆਮ ਧੱਕੇਸਾਹੀ ਹੈ ਅਤੇ ਯੂਥ ਕਾਂਗਰਸ ਇਸ ਧੱਕੇਸ਼ਾਹੀ ਪ੍ਰਤੀ ਸਰਕਾਰ ਖਿਲਾਫ਼ ਸੰਘਰਸ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਧੱਕੇਸ਼ਾਹੀ ਕਰਨੀ ਬੰਦ ਨਾ ਕੀਤੀ ਤਾਂ ਯੂਥ ਕਾਂਗਰਸ ਪੰਜਾਬ ਸੰਘਰਸ਼ ਕਰੇਗੀ ਅਤੇ ਸਰਕਾਰ ਦੀ ਹਰੇਕ ਵਧੀਕੀ ਦਾ ਜਵਾਬ ਦੇਵੇਗੀ।