ਫ਼ਰੀਦਕੋਟ: ਪੰਜਾਬ ਸਰਕਾਰ ਵੱਲੋਂ ਬਿਜਲੀ ਮਹਿੰਗੀ ਕਰਨ ਦਾ ਵਿਰੋਧ ਸਭ ਪਾਸੇ ਹੋ ਰਿਹਾ ਹੈ। ਇਸ ਵਿਰੋਧ ਨੂੰ ਲੈਕੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ। ਦਰਅਸਲ ਕੈਪਟਨ ਸਰਕਾਰ ਨੇ ਐਲਾਨ ਕੀਤਾ ਹੈ ਕਿ 1 ਜਨਵਰੀ 2020 ਤੋਂ 31 ਦਸੰਬਰ 2020 ਤੱਕ ਘਰੇਲੂ ਖ਼ਪਤਕਾਰਾਂ ਲਈ ਬਿਜਲੀ 30 ਪੈਸੇ ਪ੍ਰਤੀ ਯੂਨਿਟ ਅਤੇ ਸਨਅਤਕਾਰਾਂ ਲਈ 29 ਪੈਸੇ ਪ੍ਰਤੀ ਯੂਨਿਟ ਮਹਿੰਗੀ ਹੋ ਜਾਵੇਗੀ।
ਫ਼ਰੀਦਕੋਟ 'ਚ ਸਾੜਿਆ ਗਿਆ ਕੈਪਟਨ ਸਰਕਾਰ ਦਾ ਪੁਤਲਾ - decisions of Punjab goverenment
ਫ਼ਰੀਦਕੋਟ ਵਿੱਚ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਕਿਉਂਕਿ ਪੰਜਾਬ ਸਰਕਾਰ ਵੱਲੋਂ 1 ਜਨਵਰੀ 2020 ਤੋਂ ਬਿਜਲੀ ਮਹਿੰਗੀ ਕਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਕੈਪਟਨ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਦਿੱਲੀ ਸਰਕਾਰ ਸਸਤੀ ਬਿਜਲੀ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਦੇ ਸਕਦੀ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਬਾਦਲ ਸਰਕਾਰ ਵੇਲੇ ਮਹਿੰਗੀ ਬਿਜਲੀ ਦਾ ਸਮਝੌਤਾ ਹੋਇਆ ਦਾ ਹੈ ਤਾਂ ਉਹ ਸਮਝੌਤਾ ਰੱਦ ਕਿਉਂ ਨਹੀਂ ਹੋ ਸਕਦਾ। ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਹੈ ਕਿ ਸੁਖਬੀਰ ਬਾਦਲ ਖ਼ਿਲਾਫ਼ ਪਰਚਾ ਦਰਜ ਹੋਣਾ ਚਾਹੀਦਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਰੇਟਾਂ ਵਿਚ 30 ਪੈਸੇ ਪ੍ਰਤੀ ਯੂਨਿਟ ਦਾ ਜੋ ਵਾਧਾ ਕੀਤਾ ਜਾ ਰਿਹਾ ਹੈ, ਉਸ ਦੇ ਵਿਰੋਧ ਵਿੱਚ ਜੋ 7 ਜਨਵਰੀ ਨੂੰ ਆਮ ਆਦਮੀ ਪਾਰਟੀ ਵਲੋਂ ਜੋ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ ਦੇ ਬਾਹਰ ਬਿਜਲੀ ਦੇ ਰੇਟ ਵਧਾਏ ਜਾਣ ਦੇ ਵਿਰੋਧ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਸ ਵਿਚ ਜ਼ਿਲ੍ਹੇ ਦੇ ਵਰਕਰ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ।