ਫ਼ਰੀਦਕੋਟ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਰਤ ਦੌਰੇ ਦੌਰਾਨ ਭਾਰਤ ਅਤੇ ਅਮਰੀਕਾ ਵਿੱਚ ਕਿਸਾਨੀ ਉਤਪਾਦਾਂ ਨੂੰ ਲੈ ਕੇ ਹੋਣ ਜਾ ਰਹੇ ਸਮਝੌਤੇ ਨੂੰ ਲੈ ਕੇ ਕਿਸਾਨਾਂ ਦੇ ਅੰਦਰ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚਲਦੇ ਰਾਸ਼ਟਰੀ ਕਿਸਾਨ ਸੰਘ ਦੇ ਸੱਦੇ 'ਤੇ ਜ਼ਿਲ੍ਹਾ ਪੱਧਰ 'ਤੇ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੁਆਰਾ ਇੱਕ ਮੰਗ ਪੱਤਰ ਦੇਸ਼ ਦੇ ਪ੍ਰਧਾਨਮੰਤਰੀ ਦੇ ਨਾਮ ਦਿੱਤਾ ਗਿਆ ਅਤੇ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਇਹ ਸਮਝੌਤਾ ਨਾ ਕਰਨ ਦੀ ਅਪੀਲ ਕੀਤੀ।
ਟਰੰਪ ਦੇ ਦੌਰੇ ਨੂੰ ਲੈ ਕੇ ਫ਼ਰੀਦਕੋਟ ਵਿੱਚ ਰੋਸ ਪ੍ਰਦਰਸ਼ਨ, ਪੀਐਮ ਮੋਦੀ ਨੇ ਨਾਂਅ ਸੌਂਪਿਆ ਮੰਗ ਪੱਤਰ ਮੰਗ ਪੱਤਰ ਦੇਣ ਤੋਂ ਪਹਿਲਾਂ ਉਨ੍ਹਾਂ ਸ਼ਹਿਰ ਵਿੱਚ ਇੱਕ ਰੋਸ ਮਾਰਚ ਵੀ ਕੱਢਿਆ ਗਿਆ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਬੁਰੀ ਤਰ੍ਹਾਂ ਕੰਗਾਲ ਹੋ ਚੁੱਕਿਆ ਹੈ ਅਤੇ ਦੇਸ਼ ਦਾ ਅੰਨਦਾਤਾ ਅੱਜ ਆਤਮਹੱਤਿਆ ਕਰਨ ਨੂੰ ਮਜਬੂਰ ਹੈ।
ਅਜਿਹੇ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਵੱਲੋਂ ਅਮਰੀਕਾ ਦੇ ਨਾਲ ਅਜਿਹਾ ਸਮਝੌਤਾ ਕਰਨ ਜਾ ਰਿਹਾ ਹੈ ਜਿਸ ਨਾਲ ਵਿਦੇਸ਼ੀ ਉਤਪਾਦਨਾਂ ਨੂੰ ਦੇਸ਼ ਵਿੱਚ ਲਿਆਂਦਾ ਜਾਵੇਗਾ ਜਿਸ ਨਾਲ ਦੇਸ਼ ਵਿੱਚ ਉਤਪਾਦਨ ਕਰਨ ਵਾਲੇ ਕਿਸਾਨਾਂ ਦਾ ਬਿਲਕੁਲ ਦੀਵਾਲਾ ਨਿੱਕਲ ਜਾਵੇਗਾ।
ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਲਈ ਅਪੀਲ ਕਰ ਰਹੇ ਹਨ ਪਰ ਦੇਸ਼ ਦੀ ਸਰਕਾਰ ਕਿਸਾਨਾਂ ਦੇ ਪ੍ਰਤੀ ਕੋਈ ਧਿਆਨ ਨਹੀ ਦੇ ਰਹੀ । ਉਨ੍ਹਾਂ ਨੇ ਕਿਹਾ ਕਿ ਭਾਰਤ ਕਿਸਾਨ ਸੰਘ ਦੇ ਸੱਦੇ ਤੇ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਵਿਰੋਧੀ ਸਮਝੌਤੇ ਨੂੰ ਰੋਕਿਆ ਜਾ ਸਕੇ ਅਤੇ ਜੇਕਰ ਸਰਕਾਰ ਇਹ ਸਮਝੌਤਾ ਕਰੇਗੀ ਤਾਂ ਦੇਸ਼ ਭਰ ਦੇ ਕਿਸਾਨ ਅੰਦੋਲਨ ਕਰਨ ਲਈ ਮਜਬੂਰ ਹੋਣਗੇ।