ਫਰੀਦਕੋਟ: ਜ਼ਿਲ੍ਹੇ ’ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪ੍ਰਤੀ ਕੇਂਦਰ ਸਰਕਾਰ ਦਾ ਫ਼ੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਮੰਗ ਪੱਤਰ ਵੀ ਸੌਂਪਿਆ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਫਰੀਦਕੋਟ ਦੇ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਪ੍ਰਤੀ ਸਾਜਿਸ਼ਾਂ ਅਤੇ ਸ਼ਰਾਰਤਾਂ ਵਾਲਾ ਰਵੱਈਆ ਛੱਡ ਕੇ ਪੰਜਾਬ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀ ਏਕਤਾ, ਅਖੰਡਤਾ ਅਤੇ ਖੁਸ਼ਹਾਲੀ ਲਈ ਜਰੂਰੀ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰੇ ਅਤੇ ਪੰਜਾਬ ਵਿਰੋਧੀ ਲਏ ਫੈਸਲੇ ਨੂੰ ਬਿਨਾਂ ਸ਼ਰਤ ਵਾਪਸ ਲਿਆ ਜਾਵੇ।