ਫ਼ਰੀਦਕੋਟ: ਪੰਜਾਬ ਰੋਡਵੇਜ਼ ਪਨਸਪ ਅਤੇ ਪੀ ਆਰ ਟੀ ਸੀ ਕੱਚੇ ਕਾਮਿਆਂ ਵੱਲੋਂ ਲਗਾਤਾਰ ਹੀ ਆਪਣੀ ਮੰਗਾਂ ਪੱਕੇ ਕਰਨ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾਂ ਰਿਹਾ ਹੈ। ਜਿਸਦੇ ਤਹਿਤ ਸ਼ੁੱਕਰਵਾਰ ਨੂੰ ਫ਼ਰੀਦਕੋਟ ਵਿੱਚ ਕੱਚੇ ਕਾਮਿਆਂ ਵੱਲੋਂ ਗੇਟ ਰੈਲੀ ਕਰ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ।
ਇਸ ਮੌਕੇ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਨੇ ਦੱਸਿਆ, ਕਿ ਸ਼ੁੱਕਰਵਾਰ ਨੂੰ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ, ਕਿਉਂਕਿ ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ ਪਨਸਪ ਵਿੱਚ ਕੱਚੇ ਕਾਮਿਆਂ ਵਜੋਂ ਕੰਮ ਕਰ ਰਹੇ ਹਨ। ਪਰ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾਂ ਰਿਹਾ, ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਬੰਦ ਕਰਨਾ ਚਾਹੀਦਾ ਹੈ, ਉਨ੍ਹਾਂ 28 ਤੋਂ 30 ਜੂਨ ਨੂੰ ਹੜਤਾਲ ਕੀਤੀ ਜਾਂ ਰਹੀ ਹੈ। ਜੇਕਰ ਸਰਕਾਰ ਉਨ੍ਹਾਂ ਦੀ ਮੰਗਾਂ ਨਹੀਂ ਮੰਨਦੀ ਤਾਂ ਅਗਲਾ ਸਖ਼ਤ ਸੰਘਰਸ਼ ਕੀਤਾ ਜਾਵੇਗਾ।