ਫ਼ਰੀਦਕੋਟ: ਬੀਤੇ ਕਈ ਦਿਨਾਂ ਤੋਂ ਬਾਬਾ ਫ਼ਰੀਦ ਯੂਨੀਵਰਸਿਟੀ ਵਿੱਚ ਮੁਲਾਜ਼ਮਾ ਵੱਲੋਂ ਰੈਗੂਲਰ ਕਰਨ ਅਤੇ ਬਰਾਬਰ ਕੰਮ, ਬਰਾਬਰ ਤਨਖ਼ਾਹ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਮੁਲਾਜ਼ਮਾਂ ਦੇ ਮਾਪੇ ਵੀ ਪ੍ਰਦਰਸ਼ਨਕਾਰੀਆਂ ਦੀ ਹਿਮਾਇਤ ਵਿੱਚ ਆਏ ਅਤੇ ਪ੍ਰਦਰਸ਼ਨ ਵਿੱਚ ਮੁਲਾਜ਼ਮਾ ਦਾ ਸਾਥ ਦਿੱਤਾ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗਾਂ ਦਾ ਜਲਦ ਹੱਲ ਕੱਢਣ ਲਈ ਮੰਗ ਪੱਤਰ ਦਿੱਤੇ।
ਇਸ ਮਾਮਲੇ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੇ ਕਿਹਾ ਕਿ ਉਹਨਾਂ ਨੂੰ ਸ਼ੁੱਕਰਵਾਰ ਨੂੰ ਮੁਲਾਜ਼ਮਾਂ ਦੇ ਮਾਪੇ ਮਿਲੇ ਸਨ ਜਿਨ੍ਹਾਂ ਨੇ ਇਕ ਮੰਗ ਪੱਤਰ ਦਿੱਤਾ ਹੈ। ਵਾਈਸ ਚਾਂਸਲਰ ਨੇ ਕਿਹਾ ਕਿ ਮੁਲਾਜਮਾਂ ਨੂੰ ਪੰਜਾਬ ਸਰਕਾਰ ਨੇ ਪੱਕੇ ਕਰਨਾ ਹੈ ਅਤੇ ਜਦੋਂ ਪੰਜਾਬ ਸਰਕਾਰ ਆਦੇਸ਼ ਕਰੇਗੀ ਉਹ ਉਨ੍ਹਾਂ ਅਦੇਸ਼ਾਂ ਮੁਤਾਬਕ ਮੁਲਾਜ਼ਮਾਂ ਨੂੰ ਪੱਕਾ ਕਰਣਗੇ।