ਫਰੀਦਕੋਟ:ਅੱਜ ਪੂਰੇ ਹੀ ਪੰਜਾਬ ਦੇ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸੇ ਦੇ ਚੱਲਦੇ ਫਰੀਦਕੋਟ ਵਿਖੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਸ਼ਹਿਰ ’ਚ ਰੋਸ ਮਾਰਚ ਕੱਢਿਆ ਗਿਆ।
ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਗਿਆ। ਨਾਲ ਹੀ ਉਨ੍ਹਾਂ ਵੱਲੋਂ ਡੀਸੀ ਦਫਤਰ ਪਹੁੰਚ ਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਡੀਸੀ ਦਫ਼ਤਰ ਅੱਗੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ’ਚ ਸੈਂਕੜੇ ਦੀ ਗਿਣਤੀ ’ਚ ਕਿਸਾਨ ਸ਼ਾਮਲ ਹੋਏ।
ਇਸ ਦੌਰਾਨ ਵੱਖ-ਵੱਖ ਕਿਸਾਨ ਆਗੂ ਨੇ ਕਿਹਾ ਕਿ ਭਾਖੜਾ ਮੈਨੇਜਮੈਂਟ ਵਿੱਚੋ ਪੰਜਾਬ ਦੀ ਮੈਂਬਰਸ਼ਿੱਪ ਰੱਦ ਕਰਨਾ ਪੰਜਾਬ ਨਾਲ ਧੱਕਾ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿੱਚ ਚਲੇ ਸੰਘਰਸ਼ ’ਚ ਜੋ ਮੰਗਾਂ ਕੇਂਦਰ ਸਰਕਾਰ ਵਲੋਂ ਮੰਨੀਆਂ ਗਈਆਂ ਸਨ ਉਹ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਹਨ।