ਫਰੀਦਕੋਟ:ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੇ ਇਨਸਾਫ਼ ਲਈ ਪੀੜਤ ਪਰਿਵਾਰਾਂ ਵੱਲੋਂ ਲਗਾਏ ਗਏ ਮੋਰਚਾ 11ਵੇਂ ਦਿਨ ਵਿੱਚ ਤਬਦੀਲ ਹੋ ਗਿਆ ਹੈ ਅਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਪਾਠੀ ਸਿੰਘਾਂ ਵੱਲੋਂ ਅਰਦਾਸ ਵੀ ਕੀਤੀ ਜਾ ਰਹੀ ਹੈ।
ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ (Government of Shiromani Akali Dal) ਸਮੇਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਜਿਸ ਦੇ ਰੋਸ ਵਿੱਚ ਸਿੱਖ ਸੰਗਤ ਵੱਲੋਂ ਇਨਸਾਫ਼ ਦੇ ਲਈ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਉਸ ਸਮੇਂ ਦੀ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ (Morcha against the Punjab Government) ਲਗਾਇਆ ਗਇਆ ਸੀ, ਪਰ ਉਸ ਸਮੇਂ ਮੌਕੇ ‘ਤੇ ਮੌਜੂਦ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆ ਚਲਾਈ ਗਈ ਅਤੇ ਇਸ ਦੌਰਾਨ ਕੁਝ ਸਿੱਖਾਂ ਦੀ ਸ਼ਹਾਦਤ ਹੋ ਗਈ ਸੀ, ਪਰ ਅੱਜ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਸਿੰਘ ਸ਼ਰਧਾਲੂਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।