ਫਰੀਦਕੋਟ: ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਉਨ੍ਹਾਂ ਵੱਲੋਂ 2 ਘੰਟਿਆਂ ਲਈ ਬੱਸ ਅੱਡੇ ਬੰਦ ਕੀਤੇ ਗਏ 'ਤੇ ਫ਼ਰੀਦਕੋਟ ਵਿੱਚ ਵੀ ਮੁਲਾਜ਼ਮਾਂ ਵੱਲੋਂ ਬੱਸ ਅੱਡਾ ਬੰਦ ਰੱਖਿਆ ਗਿਆ।
ਪੀਆਰਟੀਸੀ ਤੇ ਪਨਬੱਸ ਕੱਚੇ ਮੁਲਾਜ਼ਮਾਂ 'ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ ! - ਹਰਜਿੰਦਰ ਸਿੰਘ
ਫ਼ਰੀਦਕੋਟ ਵਿੱਚ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦਾ ਧਰਨਾ ਲਗਾਤਾਰ ਜਾਰੀ ਹੈ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਲਾਏ ਗਏ ਜਨਤਕ ਨੋਟਿਸ 'ਤੇ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ਼ ਹੋਰ ਵੀ ਵੱਧ ਗਿਆ ਹੈ।
ਪੀ.ਆਰ.ਟੀ.ਸੀ ਤੇ ਪਨਬੱਸ ਕੱਚੇ ਮੁਲਾਜ਼ਮਾਂ 'ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ
ਦੂਜੇ ਪਾਸੇ ਫ਼ਰੀਦਕੋਟ ਵਿੱਚ ਦੂਜੀ ਗੱਲ ਨਿਕਲ ਕੇ ਇਹ ਸਾਹਮਣੇ ਆਈ ਕਿ ਬੱਸ ਅੱਡੇ ਦੇ ਵਿੱਚ ਪ੍ਰਸ਼ਾਸਨ ਵੱਲੋਂ ਜਨਤਕ ਨੋਟਿਸ ਲਾਏ ਗਏ ਹਨ। ਜਿਸ ਵਿੱਚ ਕਿਹਾ ਗਿਆ ਕਿ ਜੇਕਰ ਧਰਨਾਕਾਰੀ ਧਰਨਾ ਖਤਮ ਕਰ ਕੰਮ 'ਤੇ ਨਹੀਂ ਆਉਂਦੇ ਤਾਂ ਇਨ੍ਹਾਂ ਦੀ ਭਰਤੀ ਰੱਦ ਕੀਤੀ ਜਾਵੇ ਅਤੇ ਨਵੀਂ ਭਰਤੀ ਕੀਤੀ ਜਾਵੇ। ਜਿਸ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵਿੱਚ ਸਰਕਾਰ ਪ੍ਰਤੀ ਰੋਸ਼ ਹੋਰ ਵੱਧ ਗਿਆ।
ਇਹ ਵੀ ਪੜ੍ਹੋ:- ਸ਼੍ਰੋਮਣੀ ਅਕਾਲੀ ਦਲ ਵਲੋਂ ਲਿਖੀ ਗਈ ਸੀ ਚਿੱਠੀ: ਗਰੇਵਾਲ