ਫਰੀਦਕੋਟ:ਬਹਿਬਲਕਲਾਂ ਕਲਾਂ ਵਿਖੇ ਬੀਤੇ ਕਰੀਬ 7 ਮਹੀਨਿਆਂ ਤੋਂ ਚੱਲ ਰਹੇ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੇ ਇਨਸਾਫ ਮੋਰਚੇ ਵਿਚ ਅੱਜ ਪੰਜਾਬ ਸਰਕਾਰ ਨੂੰ ਇੰਨ੍ਹਾਂ ਮਾਮਲਿਆਂ ਦੇ ਹੱਲ ਲਈ ਦਿੱਤਾ ਹੋਇਆ 3 ਮਹੀਨੇ ਦਾ ਸਮਾਂ ਪੂਰਾ ਹੋਣ ’ਤੇ AG ਪੰਜਾਬ ਦੇ ਦਫਤਰ ਦੇ ਵਕੀਲਾਂ ਦੀ ਟੀਮ ਆਪਣੀ ਤਿੰਨ ਮਹੀਨੇ ਦੀ ਕਾਰਗੁਜ਼ਾਰੀ ਦੱਸਣ ਲਈ ਬਹਿਬਲਕਲਾਂ ਇਨਸਾਫ ਮੋਰਚੇ ਵਿੱਚ ਪਹੁੰਚੀ। ਇਸ ਟੀਮ ਬੀਤੇ 3 ਮਹੀਨਿਆਂ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਵਿਚ ਕੀਤੀ ਗਈ ਪੈਰਵਾਈ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।
ਵਕੀਲਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਟੀਮ ਦੀ ਇਹ ਵੱਡੀ ਪ੍ਰਾਪਤੀ ਹੈ ਕਿ ਬੀਤੇ ਕਰੀਬ 2 ਸਾਲਾਂ ਤੋਂ ਗੋਲੀਕਾਂਡ ਮਾਮਲਿਆਂ ਵਿਚ ਨਾਮਜ਼ਦ ਕਥਿਤ ਮੁਲਜਮਾਂ ਵੱਲੋਂ ਮਾਨਯੋਗ ਹਾਈਕੋਰਟ ਵਿਚ ਪਾਈਆਂ ਗਈਆਂ ਵੱਖ ਵੱਖ ਰਿਟ ਪਟੀਸ਼ਨਾਂ ਖਾਰਜ ਕਰਵਾਈਆਂ ਗਈਆਂ ਜਿਸ ਨਾਲ ਹੁਣ ਇੰਨ੍ਹਾਂ ਮਾਮਲਿਆਂ ਦੀ ਸੁਣਵਾਈ ਟਰਾਇਲ ਕੋਰਟਾਂ ਵਿੱਚ ਸ਼ੁਰੂ ਹੋ ਸਕੇਗੀ। ਇਸ ਦੇ ਨਾਲ ਹੀ ਉਨ੍ਹਾਂ ਸੰਗਤਾਂ ਤੋਂ ਇੰਨ੍ਹਾਂ ਮਾਮਲਿਆਂ ਵਿਚ ਅੱਗੇ ਦੀ ਪੈਰਵਾਈ ਲਈ 15 ਦਿਨ ਦਾ ਹੋਰ ਸਮਾਂ ਮੰਗਿਆ ਗਿਆ।