ਫ਼ਰੀਦਕੋਟ : ਆਦਿ ਗ੍ਰੰਥ ਸਾਹਿਬ ਦੀ ਬੇਦਅਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਤੋਂ 2 ਵਾਰ ਪੁੱਛਗਿੱਛ ਕੀਤੀ ਗਈ ਹੈ।
ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਰਾਹਤ, ਮਿਲੀ ਅੰਤਰਿਮ ਜ਼ਮਾਨਤ - antrim jamanat
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੂੰ ਆਦਿ ਗ੍ਰੰਥ ਸਾਹਿਬ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਮਨਤਾਰ ਬਰਾੜ।
ਮਾਮਲੇ ਸਬੰਧੀ ਆਪਣੀ ਗ੍ਰਿਫ਼ਤਾਰੀ ਹੋਣ ਦੀ ਆਸ਼ੰਕਾ ਨੂੰ ਲੈ ਕੇ ਬੀਤੇ ਦਿਨੀਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅੰਤਰਿਮ ਜ਼ਮਾਨਤ ਲਈ ਦਰਖ਼ਾਸਤ ਪੇਸ਼ ਕੀਤੀ ਸੀ।
ਤੁਹਾਨੂੰ ਦੱਸ ਦਇਏ ਕਿ ਮਨਤਾਰ ਸਿੰਘ ਬਰਾੜ ਦੀ ਇਸ ਦਰਖ਼ਾਸਤ ਨੂੰ ਕੋਰਟ ਨੇ ਸਵੀਕਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਦਰਖ਼ਾਸਤ ਦਿੱਤੀ ਸੀ, ਕੋਰਟ ਨੇ ਖ਼ਾਰਜ਼ ਕਰ ਦਿੱਤੀ ਸੀ।
Last Updated : Apr 3, 2019, 1:44 PM IST