ਫ਼ਰੀਦਕੋਟ: ਪਿੰਡ ਕੋਟਸੁਖਿਆ 'ਚ 150 ਦੇ ਕਰੀਬ ਗਰੀਬ ਪਰਿਵਾਰਾਂ ਨੂੰ ਨੀਲਾ ਕਾਰਡ 'ਤੇ ਸਰਕਾਰ ਦੀ ਸਕੀਮ ਨਹੀਂ ਮਿਲ ਰਹੀ ਹੈ। ਸਸਤੀ ਆਟਾ ਦਾਲ ਸਕੀਮ ਦਾ ਲਾਭ 2 ਸਾਲ ਤੋਂ ਉਨ੍ਹਾਂ ਲੋੜਵੰਦ ਲੋਕਾਂ ਨੂੰ ਨਹੀਂ ਮਿਲ ਰਿਹਾ ਹੈ, ਜੋ ਕਿ ਨੇਤਰਹੀਣ, ਹੈਂਡੀਕੈਪਟ ਅਤੇ ਵਿਧਵਾ ਔਰਤਾਂ ਹਨ। ਜਿਸ ਦੇ ਚਲਦੇ ਪਿੰਡ ਵਾਸੀਆਂ ਨੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਹੈ, ਜਿਸ 'ਚ ਉਨ੍ਹਾਂ ਪ੍ਰਸ਼ਾਸਨ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਹੈ।
ਪਿੰਡ ਵਾਸੀਆਂ ਦੀ ਸ਼ਿਕਾਇਤ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਇਸ ਸਬੰਧਤ ਅਧਿਕਾਰੀਆਂ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ 'ਚ ਇੱਕ ਵਿਧਵਾ ਔਰਤ ਕੁਲਵਿੰਦਰ ਕੌਰ ਅਤੇ ਗੁਰਚਰਨ ਕੌਰ ਨੇ ਕਿਹਾ ਕੀ ਉਨ੍ਹਾਂ ਨੂੰ 2 ਸਾਲ ਤੋਂ ਰਾਸ਼ਨ ਨਹੀਂ ਮਿਲ ਰਿਹਾ ਹੈ, ਜਦੋ ਉਹ ਰਾਸ਼ਨ ਲੈਣ ਜਾਂਦੇ ਹਨ ਤਾਂ ਉਨ੍ਹਾਂ ਨੂੰ ਅੱਗੋਂ ਜਵਾਬ ਦੇ ਦਿੱਤਾ ਜਾਂਦਾ ਹੈ। ਵਿਧਵਾ ਔਰਤ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ 150 ਦੇ ਕਰੀਬ ਘਰ ਹਨ।