ਫ਼ਰੀਦਕੋਟ: ਬਰਜਿੰਦਰਾ ਕਾਲਜ ਵਿੱਚ ਵੀਰਵਾਰ ਨੂੰ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੇ ਸੱਦੇ 'ਤੇ ਵਿਦਿਅਰਥੀਆਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ। ਇਸ ਮੌਕੇ ਪੀਐੱਸਯੂ ਦੇ ਕਾਰਕੁਨਾਂ ਨੇ ਕਾਲਜ ਦੇ ਮੁੱਖ ਗੇਟ 'ਤੇ ਖੜ੍ਹ ਕੇ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੇਸ਼ਵ ਆਜ਼ਾਦ ਨੇ ਕਿਹਾ ਕਿ ਇਹ ਹੜਤਾਲ ਉਨ੍ਹਾਂ ਵੱਲੋਂ ਵਿਦਿਅਰਥੀਆਂ ਦੀਆਂ ਤਿੰਨ ਪ੍ਰਮੁੱਖ ਮੰਗਾਂ ਨੂੰ ਲੈ ਕੇ ਕੀਤੀ ਗਈ ਹੈ। ਇਨ੍ਹਾਂ ਵਿੱਚ ਪਹਿਲੀ ਮੰਗ ਢਾਈ ਲੱਖ ਰੁਪਏ ਦੀ ਆਮਦਨ ਵਾਲੇ ਪਰਿਵਾਰਾਂ ਦੇ ਬੱਚਿਆਂ ਦੀ ਪੋਸਟ ਮੈਟਰਿਕ ਸਕੀਮ ਤਹਿਤ ਫੀਸ ਮੁਆਫ਼ ਹੋਣੀ ਚਾਹੀਦੀ ਹੈ ਭਾਂਵੇਂ ਉਹ ਕਿਸੇ ਵੀ ਜਾਤੀ ਨਾਲ ਸਬੰਧਿਤ ਹੋਣ।