ਫ਼ਰੀਦਕੋਟ:ਸਫ਼ਾਈ ਕਰਮਚਾਰੀ ਯੂਨੀਅਨਾ ਆਪਣੀਆ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆ ਹਨ। ਸਫ਼ਾਈ ਕਰਮਚਾਰੀ ਦਾ ਧਰਨਾ 35ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਜਿਸਦਾ ਸਮਰਥਨ ਕਰਨ ਪਹੁੰਚੇ, ਪੰਜਾਬੀ ਲੋਕ ਗਾਇਕ ਨਿਰਮਲ ਸਿੱਧੂ ਨੇ ਕੀਤਾ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਇੱਕ ਗੀਤ ਵੀ ਗਾਇਆ ਸੀ। ਇਸ ਮੌਕੇ ਗੱਲਬਾਤ ਕਰਦਿਆਂ ਸਫਾਈ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਅਸ਼ੋਕ ਸਾਂਗਵਾਂਨ ਨੇ ਕਿਹਾ, ਕਿ ਸਫਾਈ ਕਰਮਚਾਰੀ ਇਹਨਾਂ ਦਿਨਾਂ 'ਚ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜ ਰਹੇ ਹਨ, ਉਹਨਾਂ ਕਿਹਾ ਕਿ ਕਰੀਬ 20-25 ਸਾਲਾਂ ਤੋਂ ਸ਼ਹਿਰਾਂ ਵਿੱਚ ਸਫਾਈ ਕਾਮਿਆਂ ਵਜੋਂ ਸੇਵਾਵਾਂ ਨਿਭਾ ਰਹੇ ਕੱਚੇ ਕਾਮੇਂ ਨਿਗੂਣੀਆਂ ਤਨਖਾਹਾਂ ਤੇ ਗੁਜ਼ਾਰਾ ਕਰ ਰਹੇ ਹਨ।
ਪੰਜਾਬੀ ਗਾਇਕ ਨਿਰਮਲ ਸਿੱਧੂ ਨੇ ਕੀਤਾ ਸਫ਼ਾਈ ਕਰਮਚਾਰੀਆਂ ਦਾ ਸਮਰਥਨ - ਨਿਗੂਣੀਆਂ ਤਨਖਾਹਾਂ
ਸਫ਼ਾਈ ਕਰਮਚਾਰੀ ਯੂਨੀਅਨ ਦਾ ਧਰਨਾ 35ਵੇਂ ਦਿਨ ਵੀ ਜਾਰੀ ਹੈ, ਪੰਜਾਬੀ ਲੋਕ ਗਾਇਕ ਨਿਰਮਲ ਸਿੱਧੂ ਸਮਰਥਨ ਕਰਨ ਲਈ ਪਹੁੰਚੇ ਤੇ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਗੀਤ ਵੀ ਗਾਇਆ।
ਉਹਨਾਂ ਕਿਹਾ ਕਿ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਓਣ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਧਰਨੇ ਲਗਾ ਕੇ ਰੋਸ ਜ਼ਾਹਿਰ ਕੀਤਾ ਜਾਂ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨਾਲ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਕੋਈ ਸਿੱਟਾ ਨਹੀਂ ਨਿਕਲਿਆ। ਉਹਨਾਂ ਕਿਹਾ ਕਿ ਅੱਜ ਵੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾਂ ਰਹੀ ਹੈ, ਅਤੇ ਉਹਨਾਂ ਨੂੰ ਆਸ ਹੈ, ਕਿ ਸਰਕਾਰ ਅੱਜ ਉਹਨਾਂ ਦੇ ਹੱਕ ਵਿੱਚ ਕੋਈ ਫੈਸਲਾ ਲੈ ਸਕੇਗੀ। ਜੇਕਰ ਸਰਕਾਰ ਨੇ ਅੱਜ ਵੀ ਕੋਈ ਫੈਸਲਾ ਸਫਾਈ ਕਰਮੀਆਂ ਦੇ ਹੱਕ ਵਿੱਚ ਨਾ ਲਿਆ, ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ:-Poster War: ਕੈਪਟਨ-ਸਿੱਧੂ ਤੋਂ ਬਾਅਦ ਹੁਣ ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਵੀ ਲੱਗੇ ਪੋਸਟਰ