ਪੰਜਾਬ

punjab

ETV Bharat / state

'ਗੁੰਡਾ ਟੈਕਸ' ਵਸੂਲਣ 'ਤੇ ਅਨਾਜ ਮੰਡੀ 'ਚ ਖ਼ਰੀਦਾਰੀ ਹੋਈ ਬੰਦ - 'Gunda tax'

ਜਲਾਲਾਬਾਦ ਦੀ ਅਨਾਜ ਮੰਡੀ ਵਿਚ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਥੇ ਕਿਸਾਨਾਂ ਨੇ 'ਡਾਲੇ' ਦੇ ਨਾਂ ਉਤੇ ਜਬਰਨ ਵਸੂਲੀ ਦੇ ਇਲਜ਼ਾਮ ਲਗਾਏ ਹਨ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਚਲਦੇ ਮੰਡੀ ਵਿੱਚ ਕਣਕ ਦੀ ਖ਼ਰੀਦਾਰੀ ਰੋਕ ਦਿੱਤੀ ਗਈ ਹੈ।

ਜਲਾਲਾਬਾਦ।

By

Published : Apr 22, 2019, 5:17 PM IST

ਫਰੀਦਕੋਟ : ਸੂਬੇ ਦੀ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਸੀਜ਼ਨ ਸ਼ੁਰੂ ਹੁੰਦੇ ਹੀ ਪ੍ਰਤੀ ਵਾਹਨ ਦੇ ਹਿਸਾਬ ਨਾਲ ਗੁੰਡਾ ਪਰਚੀ ਦੀ ਕੀਮਤ ਤੈਅ ਕਰ ਦਿੱਤੀ ਗਈ ਹੈ । ਅਜਿਹੇ ਵਿੱਚ ਆੜਤੀਆਂ ਵੱਲੋਂ ਕਣਕ ਦੀ ਖ਼ਰੀਦਾਰੀ ਰੋਕ ਦਿੱਤੀ ਗਈ ਹੈ।

ਵੇਖੋ ਵੀਡੀਓ।

ਜਾਣਕਾਰੀ ਮੁਤਾਬਕ ਗੁੰਡਾ ਪਰਚੀ ਦੀ ਕੀਮਤ ਤੈਅ ਕਰਨ ਪਿਛੇ ਗੁੰਡਾ ਡੀਲ ਦੱਸੀ ਜਾ ਰਹੀ ਹੈ, ਜਿਸ ਨਾਲ ਆੜ੍ਹਤੀਏ ਅਤੇ ਕਿਸਾਨ ਡਰੇ ਹੋਏ ਹਨ। ਆਪਣੀ ਫਸਲ ਲੈ ਕੇ ਮੰਡੀ ਵਿੱਚ ਪਹੁੰਚੇ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਕੋਲੋਂ ਜਬਰਨ ਵਸੂਲੀ ਲਈ ਪ੍ਰਤੀ ਟਰਾਲੀ ਇੱਕ ਹਜ਼ਾਰ ਰੁਪਏ ਤੇ ਪ੍ਰਤੀ ਟਰੱਕ 2500 ਰੁਪਏ ਵਸੂਲ ਕੀਤੇ ਗਏ ਹਨ, ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ।

ਜਦੋਂ ਇਸ ਮਾਮਲੇ ਵਿੱਚ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਜਲਾਲਾਬਾਦ ਦੇ ਐੱਸਡੀਐੱਮ ਨੇ ਜਾਂਚ ਕਰਵਾਏ ਜਾਣ ਦੀ ਗੱਲ ਕਹੀ ਅਤੇ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ।

ABOUT THE AUTHOR

...view details