ਫ਼ਰੀਦਕੋਟ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕੀਤਾ।
ਮੁਹੰਮਦ ਸਦੀਕ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਵੋਟ ਮੰਗਣਾ ਭੁੱਲੇ ਰਾਹੁਲ ਗਾਂਧੀ - ਫ਼ਰੀਦਕੋਟ
ਫ਼ਰੀਦਕੋਟ 'ਚ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ 'ਤੇ ਕਾਫ਼ੀ ਸ਼ਬਦੀ ਹਮਲੇ ਕੀਤੇ।
ਰਾਹੁਲ ਗਾਂਧੀ
ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਆਪਣੀ ਸਰਕਾਰ ਆਉਣ 'ਤੇ ਦੇਸ਼ ਦੇ ਕਿਸਾਨਾਂ ਲਈ ਵੱਖਰਾ ਬਜਟ ਬਣਾਉਣ ਦਾ ਐਲਾਨ ਕੀਤਾ।
ਇਸ ਮੌਕੇ ਜਿਥੇ ਰਾਹੁਲ ਗਾਂਧੀ ਨੇ ਭਾਜਪਾ ਸਰਕਾਰ ਦੇ ਹਮਲੇ ਕੀਤੇ, ਉੱਥੇ ਹੀ ਉਹ ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟਾਂ ਮੰਗਣਾਂ ਹੀ ਭੁੱਲ ਗਏ। ਇਸ ਦੇ ਨਾਲ ਹੀ ਉਹ ਆਪਣੇ ਉਮੀਦਵਾਰ ਦੇ ਨਾਂਅ ਤੋਂ ਵੀ ਅਣਜਾਣ ਨਜ਼ਰ ਆਏ। ਉਨ੍ਹਾਂ ਨੇ ਸਟੇਜ ਤੋਂ ਆਪਣੇ ਉਮੀਦਵਾਰ ਨੂੰ ਮੁਹੰਮਦ ਸਦੀਕ ਕਹਿਣ ਦੀ ਥਾਂ ਮੁੰਹਮਦ ਸਾਦੀਕ ਕਹਿ ਕੇ ਬੁਲਾਇਆ।