ਫ਼ਰੀਦਕੋਟ : ਫ਼ਰੀਦਕੋਟ ਅੰਮ੍ਰਿਤਸਰ ਰੋਡ 'ਤੇ ਪੈਂਦੇ ਰੇਲਵੇ ਫਾਟਕ ਉੱਤੇ ਰੇਲਵੇ ਓਵਰ ਬ੍ਰਿਜ ਪੂਰਾ ਹੋ ਜਾਣ ਨਾਲ ਸ਼ਹਿਰ ਵਾਸੀਆਂ 'ਚ ਖੁਸ਼ੀ ਦੀ ਲਹਿਰ ਹੈ। ਇਸ ਓਵਰ ਬ੍ਰਿਜ ਰਾਹੀਂ ਸਥਾਨਕ ਲੋਕ ਅੰਮ੍ਰਿਤਸਰ ਅਤੇ ਚੰਡੀਗੜ੍ਹ ਅਸਾਨੀ ਨਾਲ ਜਾ ਸਕਦੇ ਹਨ।
ਦੱਸਣਯੋਗ ਹੈ ਕਿ ਇਸ ਬ੍ਰਿਜ ਦੀ ਉਸਾਰੀ ਸਾਲ 2016 'ਚ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਰੇਲਵੇ ਓਵਰ ਬ੍ਰਿਜ ਪੂਰਾ ਹੋਣ 'ਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਨੇ ਇਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਫ਼ਰੀਦਕੋਟ ਵਾਸੀਆਂ ਵੱਲੋਂ ਇਸ ਰੇਲਵੇ ਓਵਰ ਬ੍ਰਿਜ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਇਸ ਨੂੰ ਕਾਂਗਰਸ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਲਈ ਵੱਡੀ ਦੇਣ ਦੱਸਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰੀਬ 60 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਟ ਦੇ ਕੇ ਇਸ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਕਰਵਾਈ ਗਈ ਹੈ।
ਫ਼ਰੀਦਕੋਟ ਤੋਂ ਚੰਡੀਗੜ੍ਹ ਤੇ ਅੰਮ੍ਰਿਤਸਰ ਜਾਣ ਖੁਲ੍ਹਿਆ ਰਾਹ ਦੂਜੇ ਪਾਸੇ ਅਕਾਲੀ ਆਗੂਆਂ ਨੇ ਕਾਂਗਰਸੀ ਵਿਧਾਇਕ ਵੱਲੋਂ ਇਸ ਰੇਲਵੇ ਓਵਰ ਬ੍ਰਿਜ ਨੂੰ ਕਾਂਗਰਸ ਸਰਕਾਰ ਦੀ ਦੇਣ ਦੱਸਣ 'ਤੇ ਸ਼ਬਦੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਵਾਸੀਆਂ ਵੱਲੋਂ ਕੀਤੀ ਜਾ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੀ ਸਾਬਕਾ ਅਕਾਲੀ ਭਾਜਪਾ ਸਰਕਾਰ ਵੱਲੋਂ ਕਰੀਬ 70 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਰੇਲਵੇ ਉਵਰ ਬ੍ਰਿਜ ਦਾ ਉਦਘਾਟਨ 13 ਅਗਸਤ 2016 ਨੂੰ ਉਸ ਵੇਲੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰੱਖਿਆ ਸੀ ਅਤੇ ਇਸ ਰੇਲਵੇ ਉਵਰ ਬ੍ਰਿਜ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਸੀ। ਇਸ ਰੇਲਵੇ ਓਵਰ ਬ੍ਰਿਜ ਦਾ ਕੰਮ 2 ਸਾਲ 'ਚ ਪੂਰਾ ਕੀਤਾ ਜਾਣਾ ਸੀ ਪਰ ਸਾਲ 2017 'ਚ ਸੂਬਾ ਸਰਕਾਰ ਬਦਲਣ ਦੇ ਕਾਰਨ ਇਸ ਦਾ ਕੰਮ ਠੱਪ ਹੋ ਗਿਆ। ਰੇਲਵੇ ਓਵਰ ਬ੍ਰਿਜ ਦਾ ਕੰਮ ਮੁਕੰਮਲ ਹੋਣ 'ਤੇ ਕਾਂਗਰਸੀ ਵਿਧਾਇਕ ਵੱਲੋਂ ਮਹਿਜ ਇਸ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਸ ਨੂੰ ਸ਼ਹਿਰ ਵਾਸੀਆਂ ਲਈ ਕਾਂਗਰਸ ਸਰਕਾਰ ਦੀ ਦੇਣ ਕਹਿਣਾ ਸਰਾਸਰ ਗ਼ਲਤ ਹੈ।
ਹੋਰ ਪੜ੍ਹੋ : ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗੁੜ/ਸ਼ੱਕਰ ਦੀ ਗੁਣਵੱਤਾ ਵਧਾਉਣ ਸਬੰਧੀ ਦਿੱਤੀ ਜਾ ਰਹੀ ਸਿਖਲਾਈ
ਅਕਾਲੀ ਦਲ ਦੇ ਹਲਕਾ ਵਿਧਾਇਕ ਪਰਮਹੰਸ ਸਿੰਘ ਦਾ ਕਹਿਣਾ ਹੈ ਕਿ ਕਾਂਗਰਸੀ ਜਿਸ ਨੂੰ ਆਪਣੀ ਅਹਿਮ ਉਪਲਬਧੀ ਦੱਸ ਰਹੇ ਨੇ ਅਸਲ 'ਚ ਉਹ ਅਕਾਲੀ-ਭਾਜਪਾ ਦੀ ਸਰਕਾਰ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਰੋਡ ਉਸ ਸਮੇਂ ਨੈਸ਼ਨਲ ਹਾਈਵੇ ਨਹੀਂ ਸੀ ਪਰ ਫਿਰ ਵੀ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਨਿਤਨ ਗਡਕਰੀ ਤੋਂ ਵਿਸ਼ੇਸ਼ ਤੌਰ 'ਤੇ ਇਸ ਰੇਲਵੇ ਓਵਰ ਬ੍ਰਿਜ ਦੀ ਦੀ ਲੈ ਕੇ 70 ਕਰੋੜ ਰੁਪਏ ਪਾਸ ਕਰਵਾਇਆ ਸੀ। ਜਿਸ ਕਾਰਨ ਅੱਜ ਇਹ ਰੇਲਵੇ ਓਵਰ ਬ੍ਰਿਜ ਬਣ ਕੇ ਤਿਆਰ ਹੋਇਆ ਹੈ।ਇਸ ਰੇਲਵੇ ਬ੍ਰਿਜ ਉੱਤੇ ਸਾਰਾ ਪੈਸਾ ਕੇਂਦਰ ਸਰਕਾਰ ਦਾ ਲਗਾ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਇਸ ਉੱਤੇ ਇੱਕ ਵੀ ਪੈਸਾ ਨਹੀਂ ਖ਼ਰਚ ਕੀਤਾ ਗਿਆ।