ਪੰਦਰਾਂ ਦਿਨਾਂ ਤੋਂ ਫ਼ਸਲਾਂ ਚ ਖੜ੍ਹਾ ਹੈ ਮੀਂਹ ਦਾ ਪਾਣੀ
ਫ਼ਰੀਦਕੋਟ ਦੇ ਪਿੰਡ ਸੁੱਖਣ ਵਾਲਾ ਦੇ ਕਿਸਾਨਾਂ ਦੀ ਕਰੀਬ 1500 ਏਕੜ ਫ਼ਸਲ ਵਿੱਚ ਮੀਂਹ ਦਾ ਪਾਣੀ ਭਰਿਆ ਹੋਇਆ ਹੈ।ਇਸ ਬਰਸਾਤ ਦੇ ਪਾਣੀ ਕਾਰਨ ਕਿਸਾਨਾਂ ਦੀ ਪੰਦਰਾਂ ਸੌ ਏਕੜ ਫ਼ਸਲ ਤਬਾਹ ਹੋ ਗਈ ਹੈ।
ਫ਼ੋਟੋ
ਫ਼ਰੀਦਕੋਟ : ਪੰਜਾਬ 'ਚ ਇਸ ਵੇਲੇ ਮੀਂਹ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਪਿੰਡ ਸੁੱਖਣ ਵਾਲਾ ਦਾ , ਇਸ ਪਿੰਡ ਦੇ ਕਿਸਾਨਾਂ ਦੀ ਕਰੀਬ ਪੰਦਰਾਂ ਸੌ ਏਕੜ ਫਸਲ ਵਿੱਚ ਬਰਸਾਤ ਦਾ ਪਾਣੀ ਭਰ ਗਿਆ ਹੈ।
ਈਟੀਵੀ ਭਾਰਤ ਦੀ ਟੀਮ ਨੇ ਇਸ ਪਿੰਡ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਮੰਗ ਕੀਤੀ ਇਸ ਇਲਾਕੇ ਨੂੰ ਸੇਮ ਪ੍ਰਭਾਵਿਤ ਇਲਾਕਾ ਐਲਾਨ ਦੇਣਾ ਚਾਹੀਦਾ ਹੈ। ਕਿਸਾਨਾਂ ਨੇ ਦੱਸਿਆ ਕਿ ਫ਼ਸਲਾਂ ਲਗਭਗ ਤਬਾਹ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਮੁਆਵਜ਼ਾ ਮਿਲਣ ਦੀ ਵੀ ਕੋਈ ਉਮੀਦ ਨਹੀਂ ਹੈ।