ਫਰੀਦਕੋਟ: ਅਕਾਲੀ ਆਗੂ ਰਜਿੰਦਰ ਦਾਸ ਰਿੰਕੂ ਨੂੰ ਯੂਥ ਅਕਾਲੀ ਦਲ ਦੇ ਕੌਮ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਬਾਅਦ ਨੌਜਵਾਨਾਂ ਨੇ ਲੱਡੂ ਵੰਡੇ ਕੇ ਅਤੇ ਕੇਕ ਕੱਟ ਕੇ ਖੁਸ਼ੀ ਮਨਾਈ। ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਯੂਥ ਅਕਾਲੀ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸੀਨੀਅਰ ਯੂਥ ਆਗੂ ਰਜਿੰਦਰ ਦਾਸ ਰਿੰਕੂ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਰਿੰਕੂ ਦੀ ਨਿਯੁਕਤੀ ’ਤੇ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਕੇਕ ਕੱਟ ਕੇ ਜਿੱਥੇ ਖੁਸ਼ੀ ਮਨਾਈ।
ਇਸ ਮੌਕੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਰਜਿੰਦਰ ਦਾਸ ਰਿੰਕੂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਤਾਂ ਪਾਰਟੀ ਦੀ ਸੀਨੀਅਰ ਲੀਡਰਸਿਪ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਧੰਨਵਾਦ ਕਰਦੇ ਹਨ ਜਿੰਨ੍ਹਾਂ ਨੇ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਯੂਥ ਅਕਾਲੀ ਦਲ ਦੇ ਕੌਮੀਂ ਮੀਤ ਪ੍ਰਧਾਨ ਦੀ ਜਿੰਮੇਵਾਰੀ ਬਖਸ਼ੀ ਹੈ। ਉਹਨਾ ਕਿਹਾ ਕਿ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ।