ਫਰੀਦਕੋਟ:ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਕੰਮਾਂ ਵਿੱਚ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ। ਪੰਜਾਬ ਸਰਕਾਰ ਵੱਲੋਂ ਫਰੀਦਕੋਟ ਦੀਆਂ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਵਧੀਆਂ ਸੇਵਾਵਾਂ ਨੂੰ ਵੇਖਦਿਆਂ ਇਨ੍ਹਾਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ, ਤਾਂ ਜੋ ਇਹ ਸੰਸਥਾਵਾਂ ਹੋਰ ਮਿਹਨਤ ਅਤੇ ਲਗਨ ਨਾਲ ਸਮਾਜ ਦੀ ਬਿਹਤਰੀ ਲਈ ਕੰਮ ਕਰ ਸਕਣ।
ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਜਨਮ ਅਸ਼ਟਮੀ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦਾ ਦੌਰਾ ਕੀਤਾ, ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਵਿਕਾਸ ਕਾਰਜ਼ਾ ਦੇ ਨੀਂਹ ਪੱਥਰ ਰੱਖੇ ਗਏ। ਜਿਸ ਤੋਂ ਬਾਅਦ ਵਿਧਾਇਕ ਵੱਲੋਂ ਇਨ੍ਹਾਂ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ।
ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ, ਕਿ ਫਰੀਦਕੋਟ ਦੀ ਅਨੰਦੇਆਣਾ ਗਊਸ਼ਾਲਾ ਵਿਖੇ ਸ਼ੈੱਡ ਦੀ ਉਸਾਰੀ ਲਈ 11 ਲੱਖ 60 ਹਜ਼ਾਰ ਰੁਪਏ ਦਿੱਤੇ ਗਏ ਹਨ, ਤਾਂ ਜੋ ਇੱਥੋਂ ਦੇ ਗਊ ਧਨ ਨੂੰ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਸਕਣ।
ਇਸੇ ਤਰ੍ਹਾਂ ਪੰਚਵੰਟੀ ਗਊਸ਼ਾਲਾ ਵਿਖੇ 6 ਲੱਖ 61 ਹਜ਼ਾਰ ਰੁਪਏ ਦੀ ਲਾਗਤ ਨਾਲ ਦੋ ਵਧੀਆ ਸ਼ੈੱਡਾਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, ਕਿ ਸ਼ਹਿਰ ਦੇ ਰਾਧਾ ਕ੍ਰਿਸ਼ਨ ਧਾਮ ਵਿਖੇ ਇੰਟਰਲਾਕਿੰਗ ਤੇ 8 ਲੱਖ 25 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਭਗਵਾਨ ਪਰਸ਼ੂਰਾਮ ਧਰਮਸ਼ਾਲਾ ਦੇ ਨਵੀਨੀਕਰਨ ‘ਤੇ 7 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ।
ਢਿੱਲੋਂ ਨੇ ਕਿਹਾ, ਕਿ ਸੈਂਟਰਲ ਬੈਰੀਅਰ ਦੇ ਨਜ਼ਦੀਕ ਬਹੁਤ ਹੀ ਵਧੀਆ ਕਿਸਮ ਦੀ ਵੱਡੀ ਐੱਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਸ ‘ਤੇ ਧਾਰਮਿਕ ਕੀਰਤਨ ਤੇ ਹੋਰ ਜਾਣਕਾਰੀ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ:ਜਨਮ ਅਸ਼ਟਮੀ ਮੌਕੇ ਮੰਦਿਰ ਪਹੁੰਚੀ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਬੀਬੀ ਬਾਦਲ