ਫਰੀਦਕੋਟ: ਕੋਰੋਨਾਂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬੀਤੇ ਕਰੀਬ ਇਕ ਹਫਤੇ ਤੋਂ ਸਖਤ ਕਰਫਿਊ ਲਗਾਇਆ ਗਿਆ ਸੀ ਜਿਸ ਕਾਰਨ ਜਿੱਥੇ ਬਜਾਰਾਂ ਦੀਆਂ ਦੁਕਾਨਾਂ ਪੂਰੀ ਤਰਾ ਬੰਦ ਸਨ, ਉਥੇ ਹੀ ਪਿੰਡਾਂ ਦੇ ਕਿਸਾਨ ਵੀ ਆਪਣੀਆਂ ਫਸਲਾਂ ਦੀ ਦੇਖ ਭਾਲ ਲਈ ਖੇਤਾਂ ਵਿਚ ਜਾਣ ਤੋਂ ਅਸਮਰੱਥ ਸਨ। ਕਿਸਾਨਾਂ ਨੂੰ ਵਾਢੀ ਦਾ ਡਰ ਸਤਾ ਰਿਹਾ ਸੀ। ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵੱਲੋਂ ਜਿਲ੍ਹੇ ਦੇ ਕਿਸਾਨਾਂ ਨੂੰ ਖੇਤਾਂ ਵਿਚ ਜਾਣ ਲਈ ਕਰਫਿਊ ਤੋਂ ਸਮਾਂਬੱਧ ਢਿੱਲ ਦਿੱਤੀ ਗਈ ਹੈ ਜਿਸ ਦੀ ਜਾਣਕਾਰੀ ਉਹਨਾਂ ਵੱਲੋਂ ਇਕ ਵੀਡੀਓ ਜਾਰੀ ਕਰ ਦਿੱਤੀ ਗਈ। ਡਿਪਟੀ ਕਮਿਸ਼ਨਰ ਦੇ ਇਹਨਾਂ ਹੁਕਮਾਂ ਦਾ ਕਿਸਾਨਾਂ ਨੇ ਸੁਆਗਤ ਕੀਤਾ ਅਤੇ ਛੋਟ ਦੇਣ ਲਈ ਧੰਨਵਾਦ ਵੀ ਕੀਤਾ ਹੈ।
ਫਰੀਦਕੋਟ 'ਚ ਕਿਸਾਨਾਂ ਨੂੰ ਖੇਤ ਜਾਣ ਦੀ ਮਿਲੀ ਮਨਜ਼ੂਰੀ
ਫਰੀਦਕੋਟ 'ਚ ਕਿਸਾਨਾਂ ਨੂੰ ਫਸਲਾਂ ਦੀ ਦੇਖਭਾਲ ਲਈ ਕਰਫਿਊ 'ਚ ਢਿੱਲ ਦਿੱਤੀ ਗਈ ਹੈ। ਕਿਸਾਨਾਂ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਆਪਣੇ ਖੇਤਾਂ 'ਚ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਟਰੈਕਟਰ, ਕੰਬਾਇਨ ਤੇ ਹੋਰ ਖੇਤੀ ਵਾਲੇ ਵਾਹਨ ਚਲਾਉਣ ਲਈ ਪੈਟਰੋਲ ਪੰਪ ਖੋਲ੍ਹੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ।
relaxation
ਕਿਸਾਨਾਂ ਨੇ ਡੀਸੀ ਦਾ ਧੰਨਵਾਦ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਕਈ ਦਿਨਾਂ ਬਾਅਦ ਉਹਨਾਂ ਨੇ ਆਪਣੀਆਂ ਫਸਲਾਂ ਵੱਲ ਗੇੜਾ ਮਾਰਿਆ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੇ ਇਹ ਚੰਗਾ ਫੈਸਲਾ ਲਿਆ ਹੈ ਕਿਉਕਿ ਕਿਸਾਨਾਂ ਦੀਆਂ ਫਸਲਾਂ ਪੱਕਣ ਵਾਲੀਆਂ ਹਨ ਅਤੇ ਅਜਿਹੇ ਵਿਚ ਕਿਸਾਨਾ ਦਾ ਖੇਤਾਂ ਵਿਚ ਰਹਿਣਾਂ ਜਰੂਰੀ ਹੈ। ਉਹਨਾਂ ਜਿਲ੍ਹਾਂ ਪ੍ਰਸ਼ਾਸਨ ਦੇ ਇਸ ਫੈਸਲੇ ਦੀ ਸਲਾਂਘਾ ਕੀਤੀ।