ਫ਼ਰੀਦਕੋਟ: ਫ਼ਰੀਦਕੋਟ-ਗੁਰੂਹਰਸਹਾਏ ਰੋਡ 'ਤੇ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਿਸ ਵੇਲੇ ਮੋਟਰਸਾਈਕਲ ਤੇ ਕਾਰ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ।
ਫ਼ਰੀਦਕੋਟ 'ਚ ਕਾਰ ਤੇ ਮੋਟਰਸਾਇਕਲ ਦੀ ਟੱਕਰ, 1 ਦੀ ਮੌਤ - died
ਫ਼ਰੀਦਕੋਟ-ਗੁਰੂਹਰਸਹਾਏ ਰੋਡ 'ਤੇ ਭਿਆਨਕ ਹਾਦਸਾ ਵਾਪਰ ਗਿਆ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਾਂਦੇਵ ਵਜੋਂ ਹੋਈ ਹੈ।
ਫ਼ੋਟੋ
ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਆਪਣੀ ਡਿਊਟੀ 'ਤੇ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਫ਼ਰੀਦਕੋਟ ਦਾ ਰਹਿਣ ਵਾਲਾ ਸੀ ਤੇ ਸਾਦਿਕ ਵਿਖੇ ਸਰਕਾਰੀ ਸਕੂਲ ਵਿਚ ਵੋਕੇਸ਼ਨਲ ਟੀਚਰ ਵਜੋਂ ਤਾਇਨਾਤ ਸੀ।