ਫਰੀਦਕੋਟ:ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸੁਲਝ ਨਹੀਂ ਰਿਹਾ ਅਤੇ ਲਗਾਤਾਰ ਬੇਅਦਬੀਆਂ ਦੇ ਮਾਮਲੇ ਵਧਦੇ ਜਾ ਰਹੇ ਹਨ। ਬੇਅਦਬੀ ਮਾਮਲਿਆਂ ਦਾ ਇਨਸਾਫ ਲੈਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
ਇਹ ਸੰਘਰਸ਼ 36 ਦਿਨਾਂ ਤੋਂ ਚੱਲ ਰਿਹਾ ਹੈ। ਬਰਗਾੜੀ ਮੋਰਚੇ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਵੱਲੋ ਵਿਸ਼ੇਸ ਇਕੱਠ ਰੱਖਿਆ ਗਿਆ। ਜਿਸ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਇਆ।