ਫਰੀਦਕੋਟ:ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ (General Secretary of Shiromani Akali Dal) ਕਰਨੈਲ ਸਿੰਘ ਪੀਰਮੁਹੰਮਦ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਬਾਰੇ ਕੇਂਦਰ ਸਰਕਾਰ ਤੋਂ ਮੰਗੇ ਸੁਝਾਅ ‘ਤੇ ਪ੍ਰਤੀਕਿਰਿਆਂ ਦਿੰਦਿਆ ਕਿਹਾ ਕਿ ਪੰਜਾਬ ਯੂਨੀਵਰਸਿਟੀ (Panjab University Chandigarh) ਦਾ ਪੰਜਾਬ ਨਾਲ ਡੂੰਘਾ ਇਤਿਹਾਸ ਜੁੜਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਸਮੇਂ ਪੰਜਾਬ ਦੀ ਰਾਜਧਾਨੀ ਲਾਹੌਰ ਦੇ ਬਦਲੇ ਵਜੋਂ ਸਿਰਫ਼ ਪੰਜਾਬ ਨੂੰ ਇੱਕ ਪੰਜਾਬ ਯੂਨੀਵਰਸਿਟੀ (Panjab University Chandigarh) ਹੀ ਮਿਲੀ ਸੀ। ਜਿਹੜੀ ਬਾਅਦ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ (Panjab University Chandigarh) ਪੰਜਾਬ ਦਾ ਮਾਣ, ਸ਼ਾਨ ਤੇ ਮਹਾਨ ਵਿਰਸਾ ਹੈ। ਇਹ ਪੰਜਾਬ ਦੇ ਲੋਕਾਂ ਦੀਆਂ ਦਿਲੀ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ। ਇਸ ਨੂੰ ਕੇਂਦਰੀ ਯੂਨੀਵਰਸਿਟੀ (Panjab University Chandigarh) ਵਜੋਂ ਤਬਦੀਲ ਕਰਨਾ ਪੰਜਾਬ ਦੇ ਹਿੱਤਾਂ ਨਾਲ ਇੱਕ ਵੱਡਾ ਧੋਖਾ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਦੀ ਮਹਾਨਤਾ ਸੰਸਾਰ ਭਰ ਫੈਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਨੇ ਪਹਿਲਾਂ ਹੀ ਪੰਜਾਬ ਦੀ ਰਾਜਧਾਨੀ, ਭਾਖੜਾ ਡੈਮ ਅਤੇ ਬਿਜਲੀ ਖੋਹ ਚੁੱਕਾ ਹੈ, ਪਰ ਹੁਣ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬ ਤੋਂ ਹਜ਼ਾਰਾਂ ਵਿਦਿਆਰਥੀ ਸਿੱਖਿਆਂ ਹਾਸਿਲ ਕਰਦੇ ਹਨ। ਉਸ ਨੂੰ ਖੋਹਣ ਦੀ ਤਿਆਰੀ ਵਿੱਚ ਹੈ।