ਫ਼ਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਐਸਐਚਓ ਗੁਰਦੀਪ ਸਿੰਘ ਨੂੰ ਜ਼ਿਲ੍ਹਾ ਅਦਾਲਤ ਵੱਲੋਂ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਕੋਟਕਪੂਰਾ ਗੋਲੀਕਾਂਡ: SHO ਗੁਰਦੀਪ ਪੰਧੇਰ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਚ ਭੇਜਿਆ ਗਿਆ - ਐਸਐਚਓ ਗੁਰਦੀਪ ਪੰਧੇਰ
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐਸਆਈਟੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਐਸਐਚਓ ਗੁਰਦੀਪ ਸਿੰਘ ਨੂੰ ਅੱਜ ਫ਼ਰਦੀਕੋਟ ਦੀ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ।
ਜਾਣਕਾਰੀ ਮੁਤਾਬਕ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਐਸਆਈਟੀ ਵੱਲੋਂ ਬਾਅਦ ਦੁਪਹਿਰ ਗੁਰਦੀਪ ਸਿੰਘ ਪੰਧੇਰ ਨੂੰ ਜ਼ਿਲ੍ਹਾ ਅਦਾਲਤ ਫ਼ਰੀਦਕੋਟ 'ਚ ਪੇਸ਼ ਕੀਤਾ ਗਿਆ ਸੀ। ਇੱਥੇ ਸੁਣਵਾਈ ਦੇ ਦੌਰਾਨ ਮਾਣਯੋਗ ਅਦਾਲਤ ਨੇ ਐਸਐਚਓ ਨੂੰ 14 ਦਿਨਾਂ ਦੀ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਆਈਜੀ ਕੰਵਰ ਵਿਜੇ ਪ੍ਰਤਾਪ ਦੀ ਅਗਵਾਈ 'ਚ ਵਿਸ਼ੇਸ਼ ਜਾਂਚ ਟੀਮ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਜਾਂਚ ਦੇ ਦੌਰਾਨ ਬੀਤੇ ਦਿਨੀਂ ਐਸਆਈਟੀ ਟੀਮ ਨੇ ਕੋਟਕਪੂਰਾ ਦੇ ਤੱਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਦਾਲਤ ਨੇ 26 ਜੂਨ ਨੂੰ 1 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜਿਆ ਸੀ। ਐਸਆਈਟੀ ਨੇ 3 ਜੁਲਾਈ ਨੂੰ ਅਦਾਲਤ ਤੋਂ ਗੁਰਦੀਪ ਸਿੰਘ ਪੰਧੇਰ ਦਾ ਮੁੜ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਜਿਸ ਨੂੰ ਅੱਜ ਰਿਮਾਂਡ ਖਤਮ ਹੋਣ 'ਤੇ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ।