ਪੰਜਾਬ

punjab

ਲੁੱਟ ਮਾਮਲੇ 'ਤੇ ਕਾਰਵਾਈ ਨਾ ਹੋਣ ਕਾਰਨ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

By

Published : Feb 20, 2020, 9:37 PM IST

ਫ਼ਰੀਦਕੋਟ 'ਚ ਇੱਕ ਮਹੀਨੇ ਪਹਿਲਾਂ ਇੱਕ ਦੁਕਾਨਦਾਰ ਨਾਲ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਵੱਲੋਂ ਲੁੱਟੇਰੇ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਤੋਂ ਨਾਰਾਜ਼ ਦੁਕਾਨਦਾਰਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਬਰਗਾੜੀ ਦੇ ਸਮੂਹ ਦੁਕਾਨਦਾਰਾਂ ਨੇ ਨੈਸ਼ਨਲ ਹਾਈਵੇ 'ਤੇ ਪੁਲਿਸ ਪ੍ਰਸ਼ਾਸਨ ਤੇ ਸੂਬਾ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਫੋਟੋ
ਫੋਟੋ

ਫ਼ਰੀਦਕੋਟ: ਪੰਜਾਬ 'ਚ ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪੁਲਿਸ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਲੁੱਟੇਰਿਆਂ ਦੇ ਹੌਂਸਲੇ ਦਿਨ-ਬ-ਦਿਨ ਵੱਧਦੇ ਜਾ ਰਹੇ ਹਨ। ਕਸਬਾ ਬਰਗਾੜੀ ਦੇ ਦੁਕਾਨਦਾਰਾਂ ਵੱਲੋਂ ਇੱਕ ਦੁਕਾਨਦਾਰ ਨਾਲ ਲੁੱਟ ਦੇ ਮਾਮਲੇ ਉੱਤੇ ਕਾਰਵਾਈ ਨਾ ਕਰਨ ਨੂੰ ਨੈਸ਼ਨਲ ਹਾਈਵੇ ਉੱਤੇ ਧਰਨਾ ਦਿੱਤਾ ਗਿਆ।

ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਦੁਕਾਨਦਾਰਾਂ ਵੱਲੋਂ ਪ੍ਰਦਰਸ਼ਨ ਦੌਰਾਨ ਸੂਬਾ ਸਰਕਾਰ ਤੇ ਪੰਜਾਬ ਪੁਲਿਸ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਵਿਰੁੱਧ ਆਪਣਾ ਰੋਸ ਪ੍ਰਗਟ ਕਰਦੇ ਹੋਏ ਲੁੱਟ ਦਾ ਸ਼ਿਕਾਰ ਹੋਏ ਦੁਕਾਨਦਾਰ ਦੇ ਪੁੱਤਰ ਨੇ ਦੱਸਿਆ ਕਿ 17 ਜਨਵਰੀ ਨੂੰ ਉਸ ਦੇ ਪਿਤਾ ਦੁਕਾਨ ਤੋਂ ਘਰ ਵਾਪਸ ਪਰਤ ਰਹੇ ਸਨ। ਜਿਵੇਂ ਹੀ ਉਹ ਘਰ ਦੇ ਨੇੜੇ ਪੁਜੇ ਤਾਂ ਮੋਟਰਸਾਈਕਲ 'ਤੇ ਸਵਾਰ ਕੁੱਝ ਅਣਪਛਾਤੇ ਲੋਕ ਆਏ ਤਾਂ ਉਨ੍ਹਾਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ 2 ਲੱਖ ਤੋਂ ਵੱਧ ਰੁਪਏ ਲੁੱਟ ਕੇ ਲੈ ਗਏ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦਿੱਤੇ ਜਾਣ ਤੋਂ ਬਾਅਦ ਵੀ ਅਜੇ ਤੱਕ ਪੁਲਿਸ ਵੱਲੋਂ ਇਸ ਮਾਮਲੇ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਮਜਬੂਰਨ ਉਨ੍ਹਾਂ ਨੂੰ ਹੋਰਨਾਂ ਦੁਕਾਨਦਾਰਾਂ ਨਾਲ ਮਿਲ ਕੇ ਧਰਨਾ ਲਗਾਉਣਾ ਪਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਤਕਰੀਬਨ ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਲੁਟੇਰੇ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ।

ਇਸ ਮਾਮਲੇ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਏਐਸਪੀ ਮਹਿਤਾਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਬਰਗਾੜੀ ਵਿਖੇ ਕੁੱਝ ਦੁਕਾਨਦਾਰਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮਿਲ ਕੇ ਜਲਦ ਹੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲੁੱਟ ਦੇ ਮਾਮਲੇ ਦੀ ਜਾਂਚ ਜਾਰੀ ਹੈ, ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ABOUT THE AUTHOR

...view details