ਫ਼ਰੀਦਕੋਟ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ, ਹਰਿਆਣਾ ਸਣੇ ਦੇਸ਼ ਭਰ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨ ਆਪਣੀ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ 'ਤੇ ਡੱਟੇ ਹਨ। ਇਸ ਦੌਰਾਨ ਪੰਜਾਬ 'ਚ ਵੱਖ-ਵੱਖ ਸੰਗਠਨਾਂ, ਜੱਥੇਬੰਦੀਆਂ ਵੱਲੋਂ ਕਿਸਾਨ ਅੰਦੋਲਨ ਦਾ ਪੂਰਨ ਸਮਰਥਨ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਫ਼ਰੀਦਕੋਟ ਵਿਖੇ ਸਿੱਖ ਜੱਥੇਬੰਦੀਆਂ ਨੇ ਕਿਸਾਨ ਮਰਾਚ ਕੱਢਿਆ ਤੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ।
ਸਿੱਖ ਜਥੇਬੰਦੀਆਂ ਨੇ ਕਿਸਾਨ ਮਾਰਚ ਕੱਢ ਲੋਕਾਂ ਨੂੰ ਟਰੈਕਟਰ ਮਾਰਚ ਲਈ ਕੀਤਾ ਲਾਮਬੰਦ - ਟਰੈਕਟਰ ਮਾਰਚ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਿਥੇ ਹੁਣ ਸਾਰੇ ਦੇਸ਼ 'ਚ ਰੋਸ ਪ੍ਰਗਟਾਇਆ ਜਾ ਰਿਹਾ ਹੈ, ਉਥੇ ਪੰਜਾਬ 'ਚ ਵੱਖ-ਵੱਖ ਸੰਗਠਨਾ ਵੱਲੋਂ ਕਿਸਾਨ ਅੰਦੋਲਨ ਦਾ ਪੂਰਨ ਸਮਰਥਨ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਫ਼ਰੀਦਕੋਟ ਵਿਖੇ ਸਿੱਖ ਜੱਥੇਬੰਦੀਆਂ ਨੇ ਕਿਸਾਨ ਮਰਾਚ ਕੱਢਿਆ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟਾਇਆ।
ਸਿੱਖ ਜੱਥੇਬੰਦੀਆਂ ਤੇ ਕਿਸਾਨ ਜੱਥੇਬੰਦੀਆਂ ਵੱਲੋਂ ਕਿਸਾਨ ਮਾਰਚ ਕੱਢ ਕੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿੱਖ ਜੱਥੇਬੰਦੀਆਂ ਨੇ ਖ਼ਾਸ ਤੌਰ 'ਤੇ ਕਿਸਾਨ ਮਾਰਚ ਕੱਢਿਆ। ਵੱਡੀ ਗਿਣਤੀ 'ਚ ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਨੇ ਇਸ ਮਾਰਚ ਵਿੱਚ ਹਿੱਸਾ ਲਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਖ ਆਗੂ ਗੁਰਸੇਵਕ ਸਿੰਘ ਭਾਣਾ ਨੇ ਕਿਹਾ, ਕਿਸਾਨ ਅੰਦੋਲਨ 'ਚ ਸ਼ਾਮਲ ਜੱਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਗੁਰਸੇਵਕ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮਾਰਚ ਲੋਕਾਂ , ਕਿਸਾਨਾਂ ਤੇ ਨੌਜਵਾਨਾਂ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਕਰਨ ਲਈ ਉਤਸ਼ਾਹਤ ਕਰਨ ਲਈ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੱਥੇਬੰਦੀ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਟਰੈਕਟਰ ਮਾਰਚ ਲਈ ਲਾਮਬੰਦ ਕੀਤਾ ਜਾ ਰਿਹਾ ਹੈ।