ਫ਼ਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਵਲੋਂ ਬੀਤੇ ਕੱਲ੍ਹ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ SIT ਦੇ ਮੈਂਬਰ ਕੁੰਵਰਵਿਜੇ ਪ੍ਰਤਾਪ ਸਿੰਘ ਨੂੰ SIT ਤੋਂ ਹਟਾ ਦਿੱਤਾ ਗਿਆ ਸੀ ਜਿਸ ਦਾ ਸਿੱਖ ਜਥੇਬੰਦੀਆਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਸਬੰਧੀ ਅੱਜ ਬਰਗਾੜੀ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਤੋਂ ਇਕ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ ਅਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਤੋਂ ਬਾਅਦ ਸਿੱਖਾਂ 'ਚ ਭਾਰੀ ਰੋਸ - bargari
ਕੁੰਵਰ ਵਿਜੇ ਪ੍ਰਤਾਪ ਨੂੰ SIT ਵਿਚੋਂ ਹਟਾਏ ਜਾਣ 'ਤੇ ਸਿੱਖ ਸੰਗਤਾਂ ਵਿੱਚ ਗੁੱਸਾ ਵੱਧ ਗਿਆ ਹੈ। ਇਸ ਸਬੰਧੀ ਸਿੱਖ ਜਥੇਬੰਦੀਆਂ ਨੇ ਸਰਕਾਰ ਨੂੰ 11 ਅਪ੍ਰੈਲ ਤੱਕ ਕੁਵਰਵਿਜੇ ਪ੍ਰਤਾਪ ਦੀ SIT ਮੈਂਬਰ ਵਜੋਂ ਮੁੜ ਤੈਨਾਤੀ ਕਰਨ ਦਾ ਅਲਟੀਮੇਟਮ ਦਿੱਤਾ ਹੈ। ਆਗੂਆਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ 12 ਤਾਰੀਖ ਨੂੰ ਕਰਾਂਗੇ।
SIT ਮੈਂਬਰ ਕੁੰਵਰਵਿਜੇ ਪ੍ਰਤਾਪ ਸਿੰਘ ਦੀ SIT ਵਿਚੋਂ ਬਦਲੀ ਕੀਤੇ ਜਾਣ ਦੇ ਵਿਰੋਧ ਵਿੱਚ ਸਿੱਖ ਸੰਗਤਾਂ ਨੇ ਅੱਜ ਬਰਗਾੜੀ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਤੋਂ ਪਿੰਡ ਦੇ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ ਅਤੇ ਚੋਣ ਕਮਿਸ਼ਨ ਭਾਰਤ ਸਰਕਾਰ ਵਿਰੁੱਧ ਜ਼ੋਰਦਾਰ ਨਾਹਰੇਬਾਜ਼ੀ ਕੀਤੀ।
ਸਿੱਖ ਆਗੂਆਂ ਨੇ ਮੰਗ ਕੀਤੀ ਕਿ ਕੁੰਵਰਵਿਜੇ ਪ੍ਰਤਾਪ ਸਿੰਘ ਨੂੰ ਮੁੜ SIT ਮੈਂਬਰ ਵਜੋਂ ਤੈਨਾਤ ਕੀਤਾ ਜਾਵੇ। ਉਹਨਾਂ ਸਰਕਾਰ ਨੂੰ ਚਤਾਵਨੀ ਦਿਤੀ ਕਿ ਜੇ 11 ਅਪ੍ਰੈਲ ਤੱਕ ਕੁੰਵਰਵਿਜੇ ਪ੍ਰਤਾਪ ਸਿੰਘ ਦੀ ਤੈਨਾਤੀ ਮੁੜ ਨਾ ਹੋਈ ਤਾਂ ਸਿੱਖ ਜਥੇਬੰਦੀਆਂ ਵਲੋਂ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਦਫ਼ਤਰ, ਦਿੱਲੀ ਵਿਖੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।