ਫ਼ਰੀਦਕੋਟ: ਲੋਕ ਇਨਸਾਫ਼ ਪਾਰਟੀ ਵੱਲੋਂ ਪੰਜਾਬ ਅਧਿਕਾਰ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਯਾਤਰਾ ਦੀ ਅਗਵਾਈ ਪਾਰਟੀ ਦੇ ਮੁਖੀ ਦੇ ਸਿਮਰਜੀਤ ਸਿੰਘ ਬੈਂਸ ਕਰ ਰਹੇ ਹਨ। ਇਹ ਯਾਤਰਾ ਫ਼ਰੀਦਕੋਟ ਵਿੱਚ ਪਹੁੰਚੀ ਜਿੱਥੇ ਸਿਮਰਜੀਤ ਸਿੰਘ ਬੈਂਸ ਨੇ ਮੀਡੀਆ ਨੂੰ ਸੰਬੋਧਨ ਕੀਤਾ।
'ਜੇਪੀ ਨੱਡਾ ਦੀ ਪੰਜਾਬ ਫੇਰੀ ਬਲਦੀ 'ਚ ਪਾਵੇਗੀ ਤੇਲ' - ਕਿਸਾਨਾਂ ਦੇ ਦਿੱਲੀ ਚੱਲੋ
ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅਗਾਮੀ ਪੰਜਾਬ ਫੇਰੀ ਬਲਦੀ 'ਤੇ ਤੇਲ ਪਾਉਣ ਦਾ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਧਿਰ ਦੇ ਪ੍ਰਧਾਨ ਦੀ ਇਹ ਫੇਰੀ ਕਿਸਾਨਾਂ ਦੇ ਸੰਘਰਸ਼ ਦੇ ਵਿਚਕਾਰ ਹੋ ਰਹੀ ਹੈ।
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅਗਾਮੀ ਪੰਜਾਬ ਫੇਰੀ ਬਾਰੇ ਬੈਂਸ ਨੇ ਕਿਹਾ ਕਿ ਨੱਡਾ ਦੀ ਇਹ ਫੇਰੀ ਬਲਦੀ 'ਤੇ ਤੇਲ ਪਾਉਣ ਦਾ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਹਾਕਮ ਧਿਰ ਦੇ ਪ੍ਰਧਾਨ ਦੀ ਇਹ ਫੇਰੀ ਕਿਸਾਨਾਂ ਦੇ ਸੰਘਰਸ਼ ਦੇ ਵਿਚਕਾਰ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਜੇਪੀ ਨੱਡਾ ਆ ਰਹੇ ਹਨ ਤਾਂ ਉਹ ਖੇਤੀ ਕਾਨੂੰਨਾਂ ਵਿੱਚ ਸੋਧਾਂ ਲੈ ਕੇ ਹੀ ਪੰਜਾਬ ਆਉਣ। ਕਿਸਾਨਾਂ ਦੇ ਦਿੱਲੀ ਚੱਲੋ ਪ੍ਰੋਗਰਾਮ ਬਾਰੇ ਗੱਲ ਕਰਦੇ ਹੋਏ ਬੈਂਸ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦਾ ਪੂਰਾ ਸਮਰਥਨ ਕਰਦੀ ਹੈ।
ਇਸ ਦੇ ਨਾਲ ਹੀ ਬੈਂਸ ਨੇ ਆਪਣੇ 'ਤੇ ਲੱਗੇ ਜਬਰ-ਜਨਾਹ ਦੇ ਇਲਜ਼ਾਮਾਂ ਨੂੰ ਅਧਾਰਹੀਣ ਅਤੇ ਸਿਆਸਤ ਤੋਂ ਪ੍ਰੇਰਤ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਧਿਕਾਰ ਯਾਤਰਾ ਨੂੰ ਤਾਰਪੀੜੋ ਕਰਨ ਲਈ ਸਰਕਾਰ ਨੇ ਇਹ ਕੰਮ ਕੀਤਾ ਹੈ।