ਫ਼ਰੀਦਕੋਟ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਨਾਮਜ਼ਦ 7 ਡੇਰਾ ਪ੍ਰੇਮੀਆਂ ਨੂੰ DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ SIT ਨੇ ਇਨ੍ਹਾਂ ਸਾਰੇ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰ ਪੁੱਛ-ਪੜਤਾਲ ਕੀਤੀ ਸੀ ਅਤੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਜੇਲ੍ਹ ਵਿਚ ਕਤਲ ਵੀ ਹੋਇਆ ਸੀ।
ਬੇਅਦਬੀ ਮਾਮਲੇ 'ਚ SIT ਨੇ 7 ਡੇਰਾ ਪ੍ਰੇਮੀਆਂ ਨੂੰ ਕੀਤਾ ਗ੍ਰਿਫ਼ਤਾਰ - ਬੇਅਦਬੀ ਮਾਮਲੇ 'ਚ SIT ਨੇ 7 ਡੇਰਾ ਪ੍ਰੇਮੀਆਂ ਨੂੰ ਕੀਤਾ ਗ੍ਰਿਫ਼ਤਾਰ
DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸੇਸ਼ ਜਾਂਚ ਟੀਮ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਨਾਮਜ਼ਦ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਸ ਦੇ ਸਾਥੀ ਇਨ੍ਹਾਂ ਦਿਨੀਂ ਜ਼ਮਾਨਤ ਉੱਤੇ ਬਾਹਰ ਸਨ ਜਿਨ੍ਹਾਂ ਨੂੰ SIT ਵਲੋਂ ਮੁੜ ਗ੍ਰਿਫਤਾਰ ਕੀਤਾ ਗਿਆ ਹੈ। ਫੜ੍ਹੇ ਗਏ ਡੇਰਾ ਪ੍ਰੇਮੀਆਂ ਨੂੰ SIT ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰ ਸਕਦੀ ਹੈ। ਦੱਸ ਦਈਏ ਕਿ ਬਰਗਾੜੀ ਮਾਮਲੇ ਨਾਲ ਜੁੜੀਆਂ ਤਿੰਨ ਘਟਨਾਵਾਂ ਦੀ ਜਾਂਚ ਤਤਕਾਲੀ ਅਕਾਲੀ-ਬੀਜੇਪੀ ਸਰਕਾਰ ਨੇ ਸੀਬੀਆਈ ਦੇ ਹਵਾਲੇ ਕਰ ਦਿੱਤੀ ਸੀ ਪਰ ਲੰਮੀ ਪੜਤਾਲ ਦੇ ਬਾਵਜੂਦ ਸੀਬੀਆਈ ਨੂੰ ਇਸ ਘਟਨਾ ਦਾ ਕੋਈ ਸੁਰਾਗ ਨਹੀਂ ਮਿਲਿਆ। 2018 ਵਿੱਚ DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐਸਆਈਟੀ ਨੇ ਸੂਬੇ ਦੇ ਕੁੱਝ ਹੋਰ ਬੇਅਦਬੀ ਮਾਮਲਿਆਂ ਦੀ ਜਾਂਚ ਦੌਰਾਨ ਦਾਅਵਾ ਕੀਤਾ ਸੀ ਕਿ ਬਰਗਾੜੀ ਬੇਅਦਬੀ ਨੂੰ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਅੰਜਾਮ ਦਿੱਤਾ ਹੈ ਅਤੇ SIT ਨੇ 10 ਡੇਰਾ ਸੱਚਾ ਸੌਦਾ ਦੇ ਮੈਂਬਰਾਂ ਖ਼ਿਲਾਫ਼ ਜਾਂਚ ਸੀਬੀਆਈ ਨੂੰ ਸੌਂਪੀ ਸੀ।
ਇਸ ਦੇ ਬਾਵਜੂਦ ਸੀਬੀਆਈ ਨੇ ਆਪਣੀ ਪੜਤਾਲ ਵਿੱਚ ਇਨ੍ਹਾਂ ਸਾਰਿਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ, ਸੀਬੀਆਈ ਨੇ ਇਸ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਤੱਕ ਪੇਸ਼ ਕਰ ਦਿੱਤੀ ਸੀ ਇਸ ਦੇ ਬਾਅਦ ਪੰਜਾਬ ਸਰਕਾਰ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਨੇ ਸ਼ੁਰੂ ਕਰ ਦਿੱਤੀ ਹੈ, ਜਲੰਧਰ ਰੇਂਜ ਦੇ DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ SIT ਨੇ ਇੱਕ ਵੱਡੀ ਕਾਰਵਾਹੀ ਕਰਦੇ ਹੋਏ 7 ਡੇਰਾ ਪ੍ਰੇਮੀਆਂ ਨੂੰ ਗਿਰਫ਼ਤਾਰ ਕੀਤਾ ਹੈ।