ਪੰਜਾਬ

punjab

ETV Bharat / state

SIT ਨੂੰ ਬਾਦਲਾਂ ਦੇ ਕਰੀਬੀ ਜੱਜਾਂ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਕੀਤੇ ਜਾਣ ਤੇ ਇਤਰਾਜ਼

ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਬੇਅਦਬੀ ਕਾਂਡ ਨਾਲ ਸੰਬੰਧਤ ਕੁਝ ਕੇਸਾਂ ਦੀ ਸੁਣਵਾਈ ਅਜਿਹੇ ਜੱਜਾਂ ਨੂੰ ਸੌਂਪੀ ਗਈ ਹੈ, ਜੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਰਿਵਾਰਕ ਮੈਂਬਰ ਅਤੇ ਬੇਹੱਦ ਕਰੀਬੀ ਹਨ।

ਬਾਦਲ ਪਰਿਵਾਰ
ਬਾਦਲ ਪਰਿਵਾਰ

By

Published : Jun 26, 2020, 10:49 PM IST

ਫ਼ਰੀਦਕੋਟ: ਕੋਟਕਪੂਰਾ ਅਤੇ ਬਹਿਬਲ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਦੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਬੇਅਦਬੀ ਕਾਂਡ ਨਾਲ ਸੰਬੰਧਤ ਕੁਝ ਕੇਸਾਂ ਦੀ ਸੁਣਵਾਈ ਅਜਿਹੇ ਜੱਜਾਂ ਨੂੰ ਸੌਂਪੀ ਗਈ ਹੈ, ਜੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਰਿਵਾਰਕ ਮੈਂਬਰ ਅਤੇ ਬੇਹੱਦ ਕਰੀਬੀ ਹਨ।

ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਲਿਖੀ ਚਿੱਠੀ

ਟੀਮ ਦੇ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਟਾਰਨੀ ਰਾਹੀਂ ਕਾਰਜਕਾਰੀ ਸ਼ੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ 'ਚ ਅਰਜੀ ਦੇ ਕੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲ਼ੀ ਕਾਂਡ ਵਾਪਰੇ ਸਨ। ਜਿਨ੍ਹਾਂ ਵਿੱਚ ਵਿਸ਼ੇਸ਼ ਜਾਂਚ ਟੀਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰ ਚੁੱਕੀ ਹੈ।

ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਲਿਖੀ ਚਿੱਠੀ

ਉਨ੍ਹਾ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਕੇਸਾਂ 'ਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਫ਼ਰੀਦਕੋਟ ਦੇ ਇੱਕ ਅਜਿਹੇ ਜੱਜ ਨੂੰ ਇਨ੍ਹਾਂ ਕੇਸਾਂ ਦੀ ਸੁਣਵਾਈ ਦਿੱਤੀ ਗਈ ਹੈ, ਜੋ ਬਾਦਲਾਂ ਦਾ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਹੈ। ਸੂਤਰਾਂ ਅਨੁਸਾਰ ਕਾਰਜਕਾਰੀ ਸ਼ੈਸ਼ਨ ਜੱਜ ਫ਼ਰੀਦਕੋਟ ਨੇ ਪੱਤਰ ਰਾਹੀਂ ਸੁਣਵਾਈ ਕਰਨ ਵਾਲੇ ਜੱਜ ਹਰਵਿੰਦਰ ਸਿੰਘ ਸਿੰਧੀਆ ਨੂੰ ਪੱਤਰ ਭੇਜ ਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵੱਲੋਂ ਦਿੱਤੀ ਗਈ ਸ਼ਿਕਾਇਤ 'ਤੇ ਲਿਖਤੀ ਟਿੱਪਣੀ ਕਰਨ ਲਈ ਕਿਹਾ ਹੈ।

ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਲਿਖੀ ਚਿੱਠੀ

ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦੀ ਸ਼ਿਕਾਇਤ ਇਸ ਮਾਮਲੇ ਤੋਂ ਬਾਅਦ ਹੀ ਅਦਾਲਤ ਕੋਲ ਪੁੱਜੀ ਹੈ। ਸ਼ੈਸ਼ਨ ਜੱਜ ਫ਼ਰੀਦਕੋਟ ਕੰਵਰ ਵਿਜੇ ਪ੍ਰਤਾਪ ਦੀ ਅਰਜੀ 'ਤੇ 29 ਜੂਨ ਨੂੰ ਦੁਬਾਰਾ ਸੁਣਵਾਈ ਕਰਨਗੇ।

ਵਿਜੇ ਪ੍ਰਤਾਪ ਸਿੰਘ ਨੇ ਅਦਾਲਤ 'ਚ ਦਿੱਤੀ ਅਰਜੀ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ। ਇਸ ਲਈ ਉਹ ਇਸ ਬਾਰੇ ਅਜੇ ਕੋਈ ਖ਼ੁਲਾਸਾ ਨਹੀਂ ਕਰ ਸਕਦੇ।

ABOUT THE AUTHOR

...view details