ਫਰੀਦਕੋਟ:2015 ਦੇ ਕੋਟਕਪੁਰਾ ਗੋਲੀ ਕਾਂਡ ਮਾਮਲੇ (Kotakpura shooting case) ਦੀ ਜਾਂਚ ਲਈ SIT ਟੀਮ ਘਟਨਾ ਸਥਲ ਪਹੁੰਚੀ। ਇਸ ਮੌਕੇ ਟੀਮ ਦੇ ਮੈਂਬਰ SSP ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਅਧਿਕਾਰੀਆਂ ਨੂੰ ਲੈ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ।
ਇਹ ਵੀ ਪੜੋ:SYL ਦੇ ਮੁੱਦੇ ਉੱਤੇ 14 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਸੀਐਮ ਕਰਨਗੇ ਮੀਟਿੰਗ
ਕੀ ਸੀ ਸਾਰਾ ਮਾਮਲਾ ?: ਦਰਅਸਲ, ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ (Kotakpura shooting case) ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।
ਕੋਟਕਪੁਰਾ ਗੋਲੀ ਕਾਂਡ ਮਾਮਲੇ ਵਿੱਚ SIT ਨੇ ਘਟਨਾ ਸਥਲ ਦਾ ਲਿਆ ਜਾਇਜ਼ਾ ਵਿਧਾਨ ਸਭਾ ਚੋਣਾਂ ਸਾਲ 2022 ਵਿੱਚ ਹੋਣੀਆਂ ਹਨ। ਪੰਜਾਬ ਵਿੱਚ ਬੇਅਦਬੀ ਦਾ ਮੁੱਦਾ ਹਮੇਸ਼ਾਂ ਇੱਕ ਮਹੱਤਵਪੂਰਨ ਮੁੱਦਾ ਰਿਹਾ ਹੈ। ਅਕਾਲੀ ਦਲ 2017 ਵਿੱਚ ਹੋਈ ਹਾਰ ਦੀ ਵਜ੍ਹਾ ਇਹ ਵੀ ਸੀ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਇੱਥੇ ਬੇਅਦਬੀ ਕੀਤੀ ਗਈ ਸੀ ਅਤੇ ਦੋਸ਼ੀਆਂ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਸੱਤਾ ਵਿੱਚ ਆਉਣ ਤੋਂ ਪਹਿਲਾਂ, ਕਾਂਗਰਸ ਪਾਰਟੀ ਨੇ ਐਲਾਨ ਕੀਤਾ ਸੀ ਕਿ ਕੇਸ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਜਾ ਦਿੱਤੀ ਜਾਵੇਗੀ। ਪਰ ਸਾਢੇ ਚਾਰ ਸਾਲ ਦਾ ਸਮਾਂ ਹੋ ਗਿਆ। ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਪਹਿਲਾਂ ਐਸ.ਆਈ.ਟੀ ਦਾ ਗਠਨ ਕੀਤਾ ਗਿਆ। ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਉਸ ਤੋਂ ਬਾਅਦ ਨਵੀਂ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਸੀ। ਪਰ ਸਰਕਾਰ ਕੋਲ ਸਮਾਂ ਘੱਟ ਹੈ, ਇਸ ਲਈ ਜੇਕਰ ਕੇਸ ਵਿੱਚ ਜਲਦੀ ਇਨਸਾਫ ਨਹੀਂ ਕੀਤਾ ਜਾਂਦਾ, ਤਾਂ ਇਸ ਦਾ ਖ਼ਮਿਆਜ਼ਾ ਮੌਜੂਦਾ ਸਰਕਾਰ ਨੂੰ ਵੀ ਭੁਗਤਣਾ ਪੈ ਸਕਦਾ ਹੈ।
ਇਹ ਵੀ ਪੜੋ:ਬਲਵੰਤ ਰਾਜੋਆਣਾ ਦੀ ਰਿਹਾਈ ਉੱਤੇ ਸੁਣਵਾਈ, ਇਸ ਦਿਨ ਆਵੇਗਾ ਫੈਸਲਾ