ਪੰਜਾਬ

punjab

ਕੁਦਰਤ ਪੱਖੀ ਕਿਸਾਨਾਂ ਤੇ ਵਾਤਾਵਰਨ ਪ੍ਰੇਮੀਆਂ ਦਾ ਸਪੀਕਰ ਵੱਲੋਂ ਵਿਸ਼ੇਸ਼ ਸਨਮਾਨਿਤ

By

Published : Dec 11, 2022, 9:49 AM IST

Updated : Dec 11, 2022, 11:21 AM IST

ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿੱਥੇ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਦੇਣ ਵਾਲੇ ਵਾਤਾਵਰਨ ਪ੍ਰੇਮੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਨਮਾਨਿਤ ਕੀਤਾ।

Speaker kultar singh sandhwan, environmentalists and farmers in Faridkot
ਕੁਦਰਤ ਪੱਖੀ ਕਿਸਾਨਾਂ ਤੇ ਵਾਤਾਵਰਨ ਪ੍ਰੇਮੀਆਂ ਦਾ ਸਪੀਕਰ ਵੱਲੋਂ ਵਿਸ਼ੇਸ਼ ਸਨਮਾਨਿਤ

ਕੁਦਰਤ ਪੱਖੀ ਕਿਸਾਨਾਂ ਤੇ ਵਾਤਾਵਰਨ ਪ੍ਰੇਮੀਆਂ ਦਾ ਸਪੀਕਰ ਵੱਲੋਂ ਵਿਸ਼ੇਸ਼ ਸਨਮਾਨਿਤ

ਫ਼ਰੀਦਕੋਟ:ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਵਿਖੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.) ਫ਼ਰੀਦਕੋਟ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਗਿਆ। ਫਰੀਦਕੋਟ ਅਤੇ ਫਿਰੋਜਪੁਰ ਜ਼ਿਲ੍ਹਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤ ਪੱਖੀ ਕਿਸਾਨਾਂ ਅਤੇ ਨਿੱਜੀ ਜਾਂ ਪੰਚਾਇਤੀ ਜਮੀਨਾਂ ’ਚ ਜੰਗਲ ਲਾਉਣ ਵਾਲਿਆਂ ਨੂੰ ਇਸ ਮੌਕੇ ਵਿਸ਼ੇਸ਼ ਸਨਮਾਨਿਤ ਕੀਤਾ ਗਿਆ।



ਪ੍ਰਸ਼ੰਸਾ ਪੱਤਰ ਦੇਕੇ ਸਨਮਾਨ:ਉਕਤ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਆਦਰਸ਼ਪਾਲ ਵਿੱਗ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸ਼ਿਰਕਤ ਕੀਤੀ। ਕਿਸਾਨਾਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵਲੋਂ ਪਹਿਲਾਂ ਪੰਜਾਬ ਵਿਧਾਨ ਸਭਾ ਤੋਂ ਇਲਾਵਾ ਕੋਟਕਪੂਰਾ, ਹਰਿਰਾਏਪੁਰ ਬਠਿੰਡਾ, ਖਡੂਰ ਸਾਹਿਬ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਵੀ ਵੱਖ-ਵੱਖ ਸਮੇਂ 2100 ਦੇ ਲਗਭਗ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਵਾਤਾਵਰਣ ਦੀ ਸੰਭਾਲ 'ਚ ਸੁਸਾਇਟੀ ਦਾ ਯੋਗਦਾਨ:ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਲੰਮੇ ਸਮੇਂ ਤੋਂ ਵਾਤਾਵਰਣ ਸੁਧਾਰ ਦੇ ਯਤਨ ਕਰ ਰਹੀ ਹੈ। ਵਾਤਾਵਰਣ ਦੀ ਸੰਭਾਲ ’ਚ ਵੱਡਾ ਯੋਗਦਾਨ ਪਾ ਰਹੇ ਕਿਸਾਨ ਸਿਰਫ ਆਪਣੇ ਖੇਤ ਅਤੇ ਆਪਣੇ ਪਰਿਵਾਰ ਦਾ ਹੀ ਨਹੀਂ, ਸਗੋਂ ਸਰਬੱਤ ਦੇ ਭਲੇ ਦਾ ਕਾਰਜ ਵੀ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰ ਵਾਤਾਵਰਣ ਪੱਖੀ ਕਿਸਾਨਾਂ/ਸੰਸਥਾਵਾਂ ਨੂੰ ਇਸ ਨੇਕ ਕੰਮ ਲਈ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਹਰ ਸੰਭਵ ਕੋਸ਼ਿਸ਼ ਕਰੇਗੀ, ਕਿਉਂਕਿ ਪੰਜਾਬ ਦੇ ਵਾਤਾਵਰਣ ਦੀ ਸੰਭਾਲ ਲਈ ਇਹੋ ਜਿਹੇ ਸਾਰਥਕ ਕਾਰਜਾਂ ਦੀ ਬਹੁਤ ਲੋੜ ਹੈ।



ਇਹ ਵੀ ਪੜ੍ਹੋ:ਪੰਜਾਬ ਵਿਚ ਵਿਗੜੀ ਅਮਨ ਕਾਨੂੰਨ ਵਿਵਸਥਾ ਦਾ ਜ਼ਿੰਮੇਵਾਰ ਕੌਣ ਹੈ ? ਵੇਖੋ ਖਾਸ ਰਿਪੋਰਟ

Last Updated : Dec 11, 2022, 11:21 AM IST

ABOUT THE AUTHOR

...view details