ਫ਼ਰੀਦਕੋਟ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਹੁੰਚੇ ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀ ਦੀ ਮੈਂਬਰ ਮੰਜੂ ਦਿਲੇਰ ਨੇ ਇਥੇ ਡਿਪਟੀ ਕਮਿਸ਼ਨਰ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਸਬੰਧਤ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕੀਤੇ।
'ਸੀਵਰੇਜ ਦੀ ਸਫ਼ਾਈ ਵੇਲੇ ਸਫ਼ਾਈ ਮੁਲਾਜ਼ਮਾਂ ਦੀ ਸੁਰੱਖਿਆ ਦਾ ਖਿਆਲ ਰੱਖਿਆ ਜਾਵੇ' - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ
ਫ਼ਰੀਦਕੋਟ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਹੁੰਚੇ ਨੈਸ਼ਨਲ ਕਮਿਸ਼ਨ ਫ਼ਾਰ ਸਫਾਈ ਕਰਮਚਾਰੀ ਦੀ ਮੈਂਬਰ ਮੰਜੂ ਦਿਲੇਰ ਨੇ ਡਿਪਟੀ ਕਮਿਸ਼ਨਰ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਇਨ੍ਹਾਂ ਦੇ ਹੱਲ ਲਈ ਸਬੰਧਤ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕੀਤੇ।
ਫੋਟੋ
ਮੀਡੀਆ ਨਾਲ ਗੱਲਬਾਦ ਕਰਦੇ ਹੋਏ ਉਨ੍ਹਾਂ ਆਖਿਆ ਕਿ ਸੁਪਰੀਮ ਕੋਰਟ ਦੇ ਹੁਕਮ ਹਨ ਕਿ ਹੱਥੀ ਮੈਲਾ ਚੁੱਕਣ ਤੇ ਸੀਵਰੇਜ ਦੀ ਸਫ਼ਾਈ ਮੈਨੁਅਲੀ ਨਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਕੀਤਾ ਜਾਂਦਾ ਹੈ, ਤਾਂ ਇਸ ਖ਼ਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਪ੍ਰਤੀ ਕਰਮਚਰੀਆਂ ਨੂੰ ਜਾਗਰੁਕ ਕੀਤਾ ਜਾਵੇਗਾ। ਫ਼ਰੀਦਕੋਟ ਦੀਆਂ ਸਮੱਸਿਆਵਾਂ ਉੱਤੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਬਾਰੇ ਡਿਪਟੀ ਕਮਿਸ਼ਨਰ ਨੂੰ ਬਕਾਇਦਾ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।