ਫਰੀਦਕੋਟ: ਸ਼ਹੀਦ ਭਗਤ ਸਿੰਘ ਵਿਚਾਰ ਮੰਚ ਵੱਲੋਂ ਕਸ਼ਮੀਰ ਦੇ ਮੌਜੂਦਾ ਹਲਾਤਾਂ ਬਾਰੇ ਗੱਲਬਾਤ ਕਰਨ ਦੇ ਲਈ ਅਤੇ ਉੱਥੋਂ ਦੇ ਹਲਾਤਾਂ 'ਤੇ ਚਾਨਣਾ ਪਾਉਂਦੇ ਲਈ ਵੀਰਵਾਰ ਨੂੰ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਮੁੱਖ ਤੌਰ 'ਤੇ ਪਹੁੰਚੇ ਸੀਨੀਅਰ ਪੱਤਰਕਾਰ ਸਈਦ ਨਕਵੀ ਨੇ ਕਸ਼ਮੀਰ ਦੇ ਮੌਜੂਦਾ ਹਾਲਾਤਾਂ ਅਤੇ ਧਾਰਾ 370 ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਸੀਨੀਅਰ ਆਗੂਆਂ ਨੇ ਵਿਸ਼ੇਸ਼ ਗੱਲਬਾਤ ਕੀਤੀ ਅਤੇ ਦੱਸਿਆ ਕਿ ਭਾਜਪਾ ਸਰਕਾਰ ਭਾਰਤ ਅੰਦਰ ਹਿੰਦੂਤਵ ਦਾ ਪਰਚਮ ਲਹਿਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਭਾਰਤ ਨੂੰ ਇੱਕ ਹਿੰਦੂ ਰਾਸ਼ਟਰ ਵਜੋਂ ਉਭਾਰਨਾ ਚਾਹੁੰਦੀ ਹੈ ਇਸੇ ਲਈ ਕਸ਼ਮੀਰ ਵਿਚੋਂ ਧਾਰਾ 370 ਦਾ ਖ਼ਾਤਮਾ ਕੀਤਾ ਗਿਆ ਅਤੇ ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਐਲਾਨ ਦਿੱਤਾ।
'ਭਾਜਪਾ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ' - article 370
ਜੰਮੂ ਕਸ਼ਮੀਰ ਵਿਚੋਂ ਧਾਰਾ 370 ਖ਼ਤਮ ਕਰਕੇ ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਐਲਾਨੇ ਜਾਣ ਦੇ ਸਬੰਧ ਵਿੱਚ ਅਤੇ ਉੱਥੋਂ ਦੇ ਹਾਲਾਤਾਂ ਬਾਰੇ ਵਿਚਾਰ ਵਟਾਂਦਰੇ ਕਰਨ ਲਈ ਫ਼ਰੀਦਕੋਟ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਮੁੱਖ ਤੌਰ 'ਤੇ ਪਹੁੰਚੇ ਸੀਨੀਅਰ ਪੱਤਰਕਾਰ ਸਈਦ ਨਕਵੀ ਨੇ ਕਸ਼ਮੀਰ ਦੇ ਮੌਜੂਦਾ ਹਾਲਾਤਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ।
ਇਹ ਵੀ ਪੜ੍ਹੋ: ETV ETV ETV ਕੈਪਟਨ ਨੇ ਲਾਂਚ ਕੀਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈੱਬਸਾਈਟ
ਉਨ੍ਹਾਂ ਕਿਹਾ ਕਿ ਆਰਐਸਐਸ ਸਵੈ-ਨਿਰਨੈ ਦੇ ਹੱਕਾਂ ਲਈ ਜੂਝ ਰਹੀਆਂ ਕੌਮਾਂ, ਜਿਵੇਂ ਕਿ ਕਸ਼ਮੀਰੀ ਲੋਕ, ਨਾਗਾਲੈਂਡ ਦੇ ਲੋਕ, ਘੱਟ ਗਿਣਤੀਆਂ, ਦਲਿਤ, ਆਦੀਵਾਸੀ, ਅੰਬੇਦਕਰਵਾਦੀ ਅਤੇ ਆਰਐਸਐਸ ਵਿਕੋਧੀ ਲੋਕਾਂ ਨੂੰ ਕੁਚਲ ਕੇ ਦੇਸ਼ ਨੂੰ ਹਿੰਦੂ ਰਾਸ਼ਟਰ ਵਜੋਂ ਉਭਾਰਨ ਚਾਹੁੰਦੀ ਹੈ। ਇਸੇ ਤਹਿਤ ਹੀ ਗੁਰੂ ਰਵੀਦਾਸ ਦਾ ਮੰਦਿਰ ਢਾਇਆ ਗਿਆ ਅਤੇ ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ। ਧਾਰਾ 370 ਹਟਾਉਣ ਮਗਰੋਂ ਕਸ਼ਮੀਰ 'ਚ ਮੀਡੀਆ 'ਤੇ ਪਬੰਦੀ ਲਗਾ ਕੇ ਦੇਸ਼ ਵਾਸੀਆਂ ਨੂੰ ਕਸ਼ਮੀਰੀਆਂ ਦੇ ਹਾਲਾਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ। ਇਸੇ ਸਿਲਸਿਲੇ ਤਹਿਤ ਇਸ ਸੈਮੀਨਾਰ ਰਾਹੀਂ ਲੋਕਾਂ ਨੂੰ ਕਸ਼ਮੀਰ ਦੇ ਹਾਲਾਤਾਂ ਬਾਰੇ ਜਾਣੂ ਕਰਵਾਇਆ ਗਿਆ।