ਪੰਜਾਬ

punjab

ETV Bharat / state

ਬੇਅਦਬੀ ਮਾਮਲਿਆਂ 'ਚ ਇਨਸਾਫ਼ ਲਈ ਉਲੀਕਣੀ ਪਵੇਗੀ ਰਣਨੀਤੀ- ਧਿਆਨ ਸਿੰਘ ਮੰਡ - ਬੇਗਾਨਗੀ ਦਾ ਅਹਿਸਾਸ

ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ ਦੀ ਰਿਪੋਰਟ ਨੂੰ ਰੱਦ ਕਰਕੇ ਨਵੀਂ ਐਸ.ਆਈ.ਟੀ ਬਣਾਉਣ ਦੀ ਹਦਾਇਤ ਦਿੱਤੀ ਹੈ। ਇਸ 'ਤੇ ਰੋਸ ਪ੍ਰਗਟਾਉਂਦਿਆਂ ਰੀਦਕੋਟ 'ਚ ਸਿੱਖ ਆਗੂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਬੇਅਦਬੀ ਮਾਮਲਿਆਂ 'ਚ ਇਨਸਾਫ਼ ਲਈ ਉਲੀਕਣੀ ਪਵੇਗੀ ਰਣਨੀਤੀ- ਧਿਆਨ ਸਿੰਘ ਮੰਡ
ਬੇਅਦਬੀ ਮਾਮਲਿਆਂ 'ਚ ਇਨਸਾਫ਼ ਲਈ ਉਲੀਕਣੀ ਪਵੇਗੀ ਰਣਨੀਤੀ- ਧਿਆਨ ਸਿੰਘ ਮੰਡ

By

Published : Apr 11, 2021, 2:45 PM IST

ਫਰੀਦਕੋਟ: ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ ਦੀ ਰਿਪੋਰਟ ਨੂੰ ਰੱਦ ਕਰਕੇ ਨਵੀਂ ਐਸ.ਆਈ.ਟੀ ਬਣਾਉਣ ਦੀ ਹਦਾਇਤ ਦਿੱਤੀ ਹੈ। ਇਸ 'ਤੇ ਰੋਸ ਪ੍ਰਗਟਾਉਂਦਿਆਂ ਰੀਦਕੋਟ 'ਚ ਸਿੱਖ ਆਗੂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਬੇਅਦਬੀ ਮਾਮਲਿਆਂ 'ਚ ਇਨਸਾਫ਼ ਲਈ ਉਲੀਕਣੀ ਪਵੇਗੀ ਰਣਨੀਤੀ- ਧਿਆਨ ਸਿੰਘ ਮੰਡ

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦੇਣਾ ਚਾਹੁੰਦੀ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਇਸ ਫੈਸਲੇ ਨਾਲ ਬੇਗਾਨਗੀ ਦਾ ਅਹਿਸਾਸ ਸਿੱਖਾਂ ਨੂੰ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਅਦਾਲਤ 'ਤੇ ਇਨਸਾਫ਼ ਦੀ ਉਮੀਦ ਸੀ ਪਰ ਜੋ ਹੋਇਆ ਉਸ ਨਾਲ ਸਿੱਖਾਂ ਦੇ ਹੌਸਲੇ ਪਸਤ ਤਾਂ ਨਹੀਂ ਹੋਏ ਪਰ ਆਸ ਜ਼ਰੂਰ ਟੁੱਟੀ ਹੈ। ਉਨ੍ਹਾਂ ਦਾ ਕਹਿਣਾ ਕਿ ਸਮੂਹ ਪੰਥ ਦਰਦੀਆਂ ਨੂੰ ਹੁਣ ਇਕਮੁੱਠ ਹੋਣ ਦੀ ਲੋੜ ਹੈ ਤਾਂ ਜੋ ਇਨਸਾਫ਼ ਲੈਣ ਲਈ ਸੰਘਰਸ਼ ਦੀ ਅਗਲੀ ਰੂਪਰੇਖਾ ਉਲੀਕੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ 20 ਅਪ੍ਰੈਲ ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ 'ਚ ਇਕੱਤਰਤਾ ਕੀਤੀ ਜਾਵੇ।

ਇਹ ਵੀ ਪੜ੍ਹੋ:ਮਨਰੇਗਾ ਕਰਮਚਾਰੀ ਯੂਨੀਅਨ ਨੇ ਕੀਤਾ ਕੈਬਿਨੇਟ ਮੰਤਰੀ ਬਾਜਵਾ ਦੀ ਕੋਠੀ ਦਾ ਘਿਰਾਓ

ABOUT THE AUTHOR

...view details