ਫ਼ਰੀਦਕੋਟ: ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਅਕਤੂਬਰ 2015 ਵਿੱਚ ਹੋਏ ਗੋਲੀਕਾਂਡ ਅਤੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬੀ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਸਿੰਘ ਖਹਿਰਾ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ 7 ਅਕਤੂਬਰ ਤੋਂ 14 ਅਕਤੂਬਰ ਤੱਕ ਪੰਜਾਬ ਵਿੱਚ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ।
ਸੁਖਪਾਲ ਖਹਿਰਾ ਨੇ ਇੱਕ ਹਫ਼ਤਾ ਕਾਲਾ ਦਿਵਸ ਵਜੋਂ ਮਨਾਉਣ ਦਾ ਕੀਤਾ ਐਲਾਨ - black day in punjab
ਬਰਗਾੜੀ ਬਹਿਬਲ ਕਲਾਂ ਕਾਂਡ ਨੂੰ ਲੈ ਕੇ ਪੰਜਾਬੀ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਸਿੰਘ ਖਹਿਰਾ ਨੇ ਇੱਕ ਹਫ਼ਤੇ ਤੱਕ ਰੋਸ਼ ਦਿਹਾੜਾ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਇਸ ਕਾਲੇ ਦਿਵਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਸੁਖਪਾਲ ਖਹਿਰਾ ਨੇ ਫਰੀਦਕੋਟ ਵਿੱਚ ਗਠਜੋੜ ਦੇ ਆਗੂਆਂ ਨਾਲ ਵਿਸ਼ੇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 7 ਅਕਤੂਬਰ ਤੋਂ 14 ਅਕਤੂਬਰ ਤੱਕ ਰੋਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਉਨ੍ਹਾਂ ਨੇ ਸਭ ਨੂੰ ਖੁਲ੍ਹਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਹਰ ਉਹ ਸ਼ਖਸ ਜਿਸ ਦੇ ਦਿਲ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪ੍ਰਤੀ ਰੋਸ਼ ਹੈ ਉਹ ਆਪਣੇ ਘਰ 'ਤੇ ਕਾਲਾ ਝੰਡਾ ਲਗਾ ਕੇ ਆਪਣਾ ਰੋਸ਼ ਜਾਹਿਰ ਕਰੇ ਅਤੇ 14 ਅਕਤੂਬਰ ਨੂੰ ਬਰਗਾੜੀ ਦੇ ਖੇਡ ਸਟੇਡੀਅਮ ਵਿੱਚ ਮਨਾਏ ਜਾ ਰਹੇ ਬਰਸ਼ੀ ਸਮਾਗਮ ਵਿੱਚ ਕਾਲੀਆਂ ਦਸਤਾਰਾਂ ਸਜਾ ਕੇ, ਕਾਲੀਆ ਪੱਟੀਆਂ ਬੰਨ ਕੇ ਅਤੇ ਆਪਣੇ ਵਹੀਕਲਾਂ 'ਤੇ ਕਾਲੇ ਝੰਡੇ ਲਗਾ ਕੇ ਰੋਸ਼ ਪ੍ਰਗਟ ਕਰਦੇ ਹੋਏ ਪਹੁੰਚਣ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਬਰਗਾੜੀ ਬਹਿਬਲ ਕਲਾਂ ਕਾਂਡ ਵਿੱਚ ਹੁਣ ਤੱਕ ਕੋਈ ਵੀ ਪੁੱਖਤਾ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਢਾਈ ਸਾਲਾਂ ਵਿੱਚ ਕਾਂਗਰਸ ਸਰਕਾਰ ਬੇਅਦਬੀ ਦੇ ਮਾਮਲੇ ਵਿੱਚ ਅਸਲ ਗੁਨਾਹਗਾਰਾਂ ਨੂੰ ਸਜ਼ਾ ਨਹੀਂ ਦਵਾ ਪਾਈ। ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਤੇ ਫੇਲ੍ਹ ਸਾਬਿਤ ਹੋ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਵਾਅਦਾ ਖਿਲਾਫ਼ੀ ਦਾ ਜਿੱਥੇ ਇਲਜਾਮ ਲਗਾਇਆ ਉੱਥੇ ਹੀ ਕਾਂਗਰਸ ਪਾਰਟੀ ਦੇ ਉਨ੍ਹਾਂ ਐਮਐਲਏ ਨੂੰ ਵੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਹੋਣ ਸਮੇਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਸੀ।
ਇਹ ਵੀ ਪੜੋ - ਜ਼ਿਮਨੀ ਚੋਣਾਂ 2019: ਪੜਤਾਲ ਦੌਰਾਨ 18 ਨਾਮਜ਼ਦਗੀ ਪੱਤਰ ਰੱਦ