ਫ਼ਰੀਦਕੋਟ: ਬਹਿਬਲ ਕਲਾ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦਾ ਮਾਮਲਾ ਵੱਧਦਾ ਹੀ ਜਾ ਰਿਹਾ ਹੈ। ਉੱਥੇ ਹੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸਾਹਮਣੇ ਆਏ 7 ਗਵਾਹਾਂ ਨੇ ਕਿਹਾ ਸੀ ਕਿ ਉਨ੍ਹਾਂ 'ਤੇ ਕਿਸੇ ਦਾ ਕੋਈ ਦਬਾਅ ਨਹੀਂ ਸੀ, ਬਿਜਲੀ ਵਿਭਾਗ ਦੀ ਰੇਡ 8 ਘਰਾਂ ਤੇ ਹੋਈ ਨਾ ਕਿ ਇਨ੍ਹਾਂ ਦੇ ਘਰ ਵਿੱਚ ਹੋਈ ਜਿਸ ਬਾਰੇ ਬੋਲਦਿਆਂ ਮ੍ਰਿਤਕ ਦੇ ਪੁੱਤਰ ਨੇ ਕਿਹਾ ਕਿ ਬਿਜਲੀ ਦੀ ਛਾਪੇਮਾਰੀ ਪਹਿਲਾਂ ਉਨ੍ਹਾਂ ਦੇ ਘਰ ਵਿੱਚ ਹੋਈ ਜਿਸ 19 ਦਿਨ ਬਾਅਦ ਪਿੰਡ ਦੇ ਹੋਰ ਘਰਾਂ ਵਿੱਚ ਹੋਈ।
ਬਹਿਬਲਕਲਾਂ ਗੋਲੀਕਾਂਡ: 'ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ' - ਬਹਿਬਲ ਕਲਾ ਗੋਲੀਕਾਂਡ
ਫ਼ਰੀਦਕੋਟ ਵਿੱਚ ਬਹਿਬਲ ਕਲਾ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੀ ਮੌਤ ਦਾ ਮਾਮਲਾ ਵੱਧਦਾ ਹੀ ਜਾ ਰਿਹਾ ਹੈ। ਉੱਥੇ ਹੀ ਮ੍ਰਿਤਕ ਦੀ ਪਤਨੀ ਤੇ ਪੁੱਤਰ ਨੇ ਪ੍ਰੈਸ ਕਾਨਫ਼ਰੰਸ ਕਰਕੇ ਮਾਮਲੇ ਦੇ ਹੋਰ ਗਵਾਹਾਂ ਵੱਲੋਂ ਕੀਤੀ ਗਈ ਕਾਨਫ਼ਰੰਸ ਸਬੰਧੀ ਸਵਾਲ ਖੜ੍ਹੇ ਕੀਤੇ।
ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਜਿਸ ਵੇਲੇ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਗਈ, ਹਵਾਈ ਫਾਇਰਿੰਗ ਹੋਈ, ਉਸ ਵੇਲੇ ਇਹ 7 ਗਵਾਹ ਉਨ੍ਹਾਂ ਕੋਲ ਕਿਉਂ ਨਹੀਂ ਆਏ। ਇਸ ਤੋਂ ਇਲਾਵਾ ਉਸ ਨੇ ਨਿੱਜੀ ਮਾਮਲੇ ਨੂੰ ਸਿਆਸੀ ਰੰਗਤ ਦੇਣ ਦੀ ਗੱਲ ਬਾਰੇ ਜਵਾਬ ਦਿੱਤਾ।
ਉੱਥੇ ਹੀ ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦਾ ਇਨਸਾਫ਼ ਨਾ ਮਿਲਣ ਦੀ ਗੱਲ ਕਹੀ। ਇੰਨਾ ਹੀ ਨਹੀਂ ਮ੍ਰਿਤਕ ਦੇ ਪਰਿਵਾਰ ਨੇ 23 ਜਨਵਰੀ ਨੂੰ ਪੁਲਿਸ ਨੂੰ ਦਿੱਤੀ ਦਰਖ਼ਾਸਤ ਵਿੱਚ ਵੀ ਕੱਟ ਵੱਢ ਕਰਨ ਤੇ ਕਾਂਗਰਸੀ ਆਗੂਆਂ ਦੇ ਨਾਂਅ ਪਰਚੇ ਵਿਚ ਸ਼ਾਮਲ ਨਾ ਕਰਨ ਦੇ ਇਲਜ਼ਾਮ ਲਾਏ ਗਏ। ਮ੍ਰਿਤਕ ਦੀ ਪਤਨੀ ਨੇ ਅੱਗੇ ਕਿਹਾ ਕਿ ਜਦੋਂ ਵੀ ਉਨ੍ਹਾਂ ਦੇ ਘਰ ਕੋਈ ਵੀ ਹਾਦਸਾ ਵਾਪਰਦਾ ਹੈ, ਤਾਂ ਉਸ ਦੀ ਜ਼ਿੰਮੇਵਾਰ ਕਾਂਗਰਸ ਸਰਕਾਰ ਹੋਵੇਗੀ।