ਫ਼ਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਅਗਾਉਂ ਜ਼ਮਾਨਤ ਅਰਜ਼ੀ ਨੂੰ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਦਾਲਤ ਵੱਲੋਂ ਵੱਡਾ ਝਟਕਾ - ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ
ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ਼ੈਸ਼ਨ ਅਦਾਲਤ ਫਰੀਦਕੋਟ ਦਾ ਝਟਕਾ ਦਿੱਤਾ ਹੈ। ਉਮਰਾਨੰਗਲ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪਾਈ ਅਗਾਉਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਸਪੈਂਡ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਦੋਸ਼ੀ ਐਲਾਨਿਆ ਸੀ।
ਦੋਸ਼ੀ ਐਲਾਨੇ ਜਾਣ ਤੋਂ ਬਾਅਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਫ਼ਰੀਦਕੋਟ ਦੀ ਸੈਸ਼ਨ ਅਦਾਲਤ ਵਿੱਚ ਅਗਾਉਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅੱਜ ਜ਼ਿਲ੍ਹਾ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਲੈਂਕਿੱਟ ਬੇਲ ਪਹਿਲਾਂ ਹੀ ਦਿੱਤੀ ਹੋਈ ਹੈ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਚਣੌਤੀ ਦਿੱਤੀ ਗਈ ਸੀ ਅਤੇ ਉਸ ਉੱਤੇ ਫ਼ੈਸਲਾ ਆਉਣਾ ਅਜੇ ਬਾਕੀ ਹੈ।