ਫਰੀਦਕੋਟ: ਜ਼ਿਲ੍ਹੇ ’ਚ ਬੰਦ ਪਈ ਸ਼ੁਗਰ ਮਿਲ ਚੋ ਹਜ਼ਾਰਾਂ ਦੀ ਗਿਣਤੀ ’ਚ ਲੱਗੇ ਵਿਰਾਸਤੀ ਦਰਖਤਾਂ ਦੀ ਕਟਾਈ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਇਨ੍ਹਾਂ ਦਰਖਤਾਂ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਕਾਫੀ ਗਿਣਤੀ ਚ ਦਰਖਤ ਸੜ ਕੇ ਸੁਆਹ ਹੋ ਗਏ। ਮੌਕੇ ਤੇ ਪਹੁੰਚੇ ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਅੱਗ ਤੇ ਕਾਬੂ ਪਾਇਆ। ਇਸ ਮਾਮਲੇ ਨੂੰ ਸਮਾਜਸੇਵੀ ਸੰਸਥਾਵਾਂ ਇਸ ਘਟਨਾ ਨੂੰ ਲੱਕੜ ਮਾਫੀਆ ਦੀ ਸਾਜ਼ਿਸ਼ ਦੱਸ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਦਰਖਤਾਂ ਦੇ ਸਬੂਤ ਖਤਮ ਕਰਨ ਦੀ ਨੀਅਤ ਨਾਲ ਅੱਗ ਲਾਏ ਜਾਣ ਦੀ ਸਾਜਿਸ਼ ਦੱਸ ਰਹੀਆਂ ਹਨ।
ਦੱਸ ਦਈਏ ਕਿ ਵਾਤਾਵਰਨ ਪ੍ਰੇਮੀਆਂ ਵੱਲੋਂ ਇਸ ਮਿਲ ਦੇ ਅੰਦਰ ਨਵੇਂ ਪੌਦੇ ਲਗਾ ਦਰਖਤਾਂ ਦੀ ਕਟਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨਾਲ ਹੀ ਇਸ ਮਿਲ ਅੰਦਰ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਧਰਨਾ ਲਗਾ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਵੱਲੋਂ ਇਸ ਜੰਗਲ ਨੂੰ ਸੈਂਚਰੀ ਦਾ ਦਰਜਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।