ਫਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (Baba Farid University of Health Sciences) ਫਰੀਦਕੋਟ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਆਡੀਟੋਰੀਅਮ ਹਾਲ ਵਿੱਚ ਆਪਣਾ 4th ਸਾਲਾਨਾ ਕਨਵੋਕੇਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ। ਯੂਨੀਵਰਸਿਟੀ ਨੇ ਅੰਡਰਗ੍ਰੈਜੁਏਟ, ਪੋਸਟ ਗ੍ਰੈਜੂਏਟ ਅਤੇ PHD ਕੋਰਸ ਪੂਰੇ ਕਰਨ ਵਾਲੇ 2018 ਅਤੇ 2019 ਬੈਚਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।
ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਵੀਪੀ ਸਿੰਘ ਬਦਨੌਰ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਕਨਵੋਕੇਸ਼ਨ ਦਾ ਭਾਸ਼ਣ ਦਿੱਤਾ ਅਤੇ ਸਫ਼ਲ ਉਮੀਦਵਾਰਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਉਪ ਕੁਲਪਤੀ, ਪ੍ਰੋਫੈਸਰ (ਡਾ.) ਰਾਜ ਬਹਾਦਰ ਨੇ ਵੀ ਸੰਬੋਧਨ ਕੀਤਾ।