ਫ਼ਰੀਦਕੋਟ : ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੰਜਾਬ ਭਰ ਵਿੱਚ ਕੋਵਿਡ ਕੇਅਰ ਸੈਂਟਰ ਖੋਲ੍ਹੇ ਜਾ ਰਹੇ ਹਨ। ਫ਼ਰੀਦਕੋਟ ਵਿੱਚ ਯੂਥ ਅਕਾਲੀ ਦਲ ਵੱਲੋਂ 25 ਬਿਸਤਰਿਆਂ ਦੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਵੇਗਾ ਤੇ ਇਸ ਦਾ ਸਾਰਾ ਖ਼ਰਚਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ।
ਅਕਾਲੀ ਦਲ ਨੇ ਫ਼ਰੀਦਕੋਟ 'ਚ 25 ਬਿਸਤਰਿਆਂ ਦਾ ਕੋਵਿਡ ਕੇਅਰ ਸੈਂਟਰ ਖੋਲ੍ਹਿਆ ਇਲਾਜ ਦਾ ਖ਼ਰਚ ਸੁਖਬੀਰ ਬਾਦਲ ਦੇ ਨਿੱਜੀ ਖਾਤੇ ਵਿੱਚੋਂਇਸ ਮੌਕੇ ਗੱਲਬਾਤ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਇਸ ਮਾੜੇ ਦੌਰ ਦੌਰਾਨ ਯੂਥ ਅਕਾਲੀ ਦਲ ਵੱਲੋਂ ਮਨੁੱਖਤਾ ਦੀ ਸੇਵਾ ਹਿੱਤ ਉਪਰਾਲਾ ਕਰਦਿਆਂ 25 ਬਿਸਤਰਿਆਂ ਦਾ ਕੋਵਿਡ ਕੇਅਰ ਸੈਂਟਰ ਖੋਲ੍ਹਿਆ ਗਿਆ। ਉਨ੍ਹਾਂ ਦੱਸਿਆ ਕਿ ਜਿਥੇ ਇਸ ਕੋਵਿਡ ਕੇਅਰ ਸੈਂਟਰ ਵਿਚ ਮਾਹਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਉਥੇ ਹੀ ਮਰੀਜ਼ਾਂ ਲਈ ਆਕਸੀਜਨ ਕੰਸਨਟ੍ਰੇਟਰ, ਮੁਫ਼ਤ ਦਵਾਈਆਂ, ਲੰਗਰ ਤੇ ਐਂਬੂਲੈਂਸ ਸੇਵਾਵਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੋਵਿਡ ਕੇਅਰ ਸੈਂਟਰ ਨੂੰ ਚਲਾਉਣ ਲਈ ਜੋ ਵੀ ਖਰਚਾ ਹੋਵੇਗਾ ਉਹ ਸਾਰਾ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਪਰਸਨਲ ਖਾਤੇ ਵਿੱਚੋਂ ਕੀਤਾ ਜਾਵੇਗਾ।
ਕੋਵਿਡ ਕੇਅਰ ਸੈਂਟਰ ਪੰਜਾਬ ਸਰਕਾਰ ਦੇ ਸਰਕਾਰੀ ਹਸਪਤਾਲਾਂ ਤੋਂ ਕਿਤੇ ਬਿਹਤਰ
ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਕੋਵਿਡ ਕੇਅਰ ਸੈਂਟਰ ਪੰਜਾਬ ਸਰਕਾਰ ਦੇ ਸਰਕਾਰੀ ਹਸਪਤਾਲਾਂ ਤੋਂ ਕਿਤੇ ਬਿਹਤਰ ਹੈ ਜਿਸ ਚ ਸਾਰੀਆਂ ਸਹੂਲਤਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਪਿੰਡਾਂ ਵਿੱਚ 100 ਤੋਂ 300 ਤੱਕ ਕੋਰੋਨਾ ਮਰੀਜ਼ ਪਏ ਹਨ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੇ ਆਪਸੀ ਕਾਟੋ ਕਲੇਸ਼ ਤੇ ਵੀ ਤਿੱਖੇ ਸਵਾਲ ਕੀਤੇ ਗਏ।
ਇਹ ਵੀ ਪੜ੍ਹੋ : ਵਿਵਾਦਤ ਅਰਦਾਸ ਮਾਮਲੇ 'ਚ ਬੀਜੇਪੀ ਆਗੂ ਸੁਖਪਾਲ ਸਰਾਂ ਨਾਮਜ਼ਦ