ਫ਼ਰੀਦਕੋਟ:ਬਾਰਵੀਂ ਸਦੀ ਦੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ (Baba Sheikh Farid Ji) ਦੇ ਫ਼ਰੀਦਕੋਟ (Faridkot) ਵਿਖੇ ਆਗਮਨ ਦੇ ਸਬੰਧ ਵਿਚ ਹਰ ਸਾਲ ਮਨਾਏ ਜਾਣ ਵਾਲੇ ਆਗਮਨ ਪੁਰਬ ਦਾ ਅੱਜ ਆਗਾਜ ਟਿੱਲਾ ਬਾਬਾ ਫ਼ਰੀਦ ਜੀ ਤੋਂ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਇਆ।
ਇਸ ਮੌਕੇ ਸ਼ਹਿਰ ਦੀਆਂ ਸੰਗਤਾਂ ਨੇ ਇਕੱਠੀਆਂ ਹੋ ਕਿ ਸੁਖਮਨੀ ਸਾਹਿਬ(Sukhmani Sahib) ਦਾ ਪਾਠ ਕੀਤਾ ਅਤੇ ਟਿੱਲਾ ਬਾਬਾ ਫਰੀਦ ਜੀ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ ਨੇ ਸੰਗਤਾਂ ਸੇਖ ਫਰੀਦ ਆਗਮਨ ਪੁਰਬ 2021 ਦੀ ਵਧਾਈ ਦਿੱਤੀ।
ਇਸ ਮੌਕੇ ਗੱਲਬਾਤ ਕਰਦਿਆਂ ਟਿੱਲਾ ਬਾਬਾ ਫ਼ਰੀਦ ਜੀ ਦੇ ਸੇਵਾਦਾਰ ਅਤੇ ਮੇਲਾ ਪ੍ਰਬੰਧਕ ਮਹੀਪ ਇੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਹਰ ਸਾਲ ਦੀ ਤਰਾਂ ਸ਼ੇਖ ਫਰੀਦ ਆਗਮਨ ਪੁਰਬ ਦਾ ਆਗਾਜ਼ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਇਆ ਹੈ ਅਤੇ 5 ਦਿਨ ਚੱਲਣ ਵਾਲੇ ਇਸ ਮੇਲੇ ਵਿਚ ਇਸ ਵਾਰ ਸਿਰਫ਼ ਧਾਰਮਿਕ ਸਮਾਗਮ ਹੀ ਹੋਣਗੇ ।