ਕਾਂਗਰਸ ਆਗੂਆ ਨੇ ਦਾਣਾ ਮੰਡੀ ਵਿੱਚ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ
ਪਿੰਡ ਬਿਸ਼ਨੰਦੀ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ, ਜੈਤੋ, ਫਰੀਦਕੋਟ ਕਾਂਗਰਸ ਐਸ. ਸੀ. ਸੈੱਲ ਦੇ ਚੇਅਰਮੈਨ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਸੰਭਾਵੀ ਉਮੀਦਵਾਰ ਬਲਵਿੰਦਰ ਸਿੰਘ ਲਵਲੀ ਭੱਟੀ ਨੇ ਪਿੰਡ ਬਿਸ਼ਨੰਦੀ ਦੀ ਦਾਣਾ ਮੰਡੀ ਵਿੱਚ ਪਹੁੰਚ ਕੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।
ਫਰੀਦਕੋਟ: ਪਿੰਡ ਬਿਸ਼ਨੰਦੀ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ ਜੈਤੋ, ਫਰੀਦਕੋਟ ਕਾਂਗਰਸ ਐਸ. ਸੀ. ਸੈੱਲ ਦੇ ਚੇਅਰਮੈਨ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਸੰਭਾਵੀ ਉਮੀਦਵਾਰ ਬਲਵਿੰਦਰ ਸਿੰਘ ਲਵਲੀ ਭੱਟੀ ਨੇ ਪਿੰਡ ਬਿਸ਼ਨੰਦੀ ਦੀ ਦਾਣਾ ਮੰਡੀ ਵਿੱਚ ਪਹੁੰਚ ਕੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਮੰਡੀ ਵਿੱਚ ਆ ਰਹੀ ਲਿਫਟਿੰਗ ਦੀ ਸਮੱਸਿਆ ਨੂੰ ਉਨ੍ਹਾਂ ਮੌਕੇ 'ਤੇ ਜ਼ਿਲ੍ਹਾ ਮੈਨੇਜਰ ਨਾਲ ਗੱਲ ਕਰਕੇ ਹੱਲ ਕਰਵਾਇਆ। ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਕਣਕ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦੇ ਇੱਕ-ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ। ਇਸ ਮੌਕੇ 'ਤੇ ਉਨ੍ਹਾਂ ਨਾਲ ਸਾਬਕਾ ਕੌਂਸਲਰ ਵਿਕਾਸ ਸਿੰਗਲਾ ਘੰਟੀ ਡੋਡ,ਸੋਨੀ ਬਾਬਾ, ਸਰਪੰਚ ਕਾਲਾ ਬਿਸ਼ਨੰਦੀ, ਤੇਜ ਸਿੰਘ ਬਰਾੜ, ਜਗਤਾਰ ਸਿੰਘ, ਬਿੰਦਰ ਸਿੰਘ, ਬੱਬਰਸੇਰ ਸਿੰਘ, ਗੁਰਮੇਲ ਸਿੰਘ, ਨਛੱਤਰ ਸਿੰਘ, ਸੁਖਦੇਵ ਸਿੰਘ, ਜਸਪ੍ਰੀਤ ਸਿੰਘ, ਮੇਲਾ ਸਿੰਘ, ਬਲਕਰਨ ਸਿੰਘ, ਹੈਪੀ ਸੰਧਵਾਂ ਆਦਿ ਹਾਜ਼ਰ ਸਨ।