ਫ਼ਰੀਦਕੋਟ: ਤੜਕਸਾਰ ਹੀ ਦਿਲ ਕੰਬਾਊ ਘਟਨਾ ਸਾਹਮਣੇ ਆਉਣ ਕਾਰਨ ਪੂਰਾ ਸ਼ਹਿਰ ਦਹਿਲ ਗਿਆ। ਦੱਸ ਦਈਏ ਕਿ ਨਰਾਇਣ ਨਗਰ 'ਚ ਰਹਿੰਦੇ ਇੱਕ ਠੇਕੇਦਾਰ ਨੇ ਆਪਣੇ 2 ਮਾਸੂਮ ਬੱਚਿਆਂ ਅਤੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪ੍ਰਾਪਤ ਜਾਣਕਾਰੀ ਮੁਤਾਬਿਕ ਮੌਕੇ ’ਤੇ ਹੀ ਦੋਵੇਂ ਬੱਚਿਆਂ ਦੀ ਮੌਤ ਹੋ ਗਈ, ਜਦਕਿ ਦੋਵੇਂ ਪਤੀ ਪਤਨੀ ਜ਼ੇਰੇ ਇਲਾਜ ਸਨ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਠੇਕੇਦਾਰ ਨੇ ਪਤਨੀ ਅਤੇ ਬੱਚਿਆਂ ਸਮੇਤ ਖ਼ੁਦ ਨੂੰ ਮਾਰੀ ਗੋਲੀ, ਦੋਵੇਂ ਬੱਚਿਆਂ ਦੀ ਮੌਤ - ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ
ਪ੍ਰਾਪਤ ਜਾਣਕਾਰੀ ਮੁਤਾਬਿਕ ਮੌਕੇ ’ਤੇ ਹੀ ਦੋਵੇਂ ਬੱਚਿਆਂ ਦੀ ਮੌਤ ਹੋ ਗਈ, ਜਦਕਿ ਪਤੀ-ਪਤਨੀ ਜ਼ੇਰੇ ਇਲਾਜ ਸਨ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਤਸਵੀਰ
ਪਰਿਵਾਰ ਵੱਲੋਂ ਕੰਮਕਾਰ ਦੀ ਸਮੱਸਿਆ ਦਾ ਦੱਸਿਆ ਜਾ ਰਿਹਾ ਕਾਰਨ
ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਠੇਕੇਦਾਰ ਕਰਨ ਕਟਾਰੀਆ ਨੇ ਇੱਕ ਖੁਦਕੁਸ਼ੀ ਨੋਟ ਲਿਖਿਆ ਸੀ, ਜਿਸ 'ਚ ਉਸਨੇ ਦੱਸਿਆ ਹੈ ਕਿ ਪਰਿਵਾਰ ਵੱਲੋਂ ਕੰਮਕਾਰ 'ਚ ਸਮੱਸਿਆਵਾਂ ਦੇ ਚੱਲਦੇ ਅਜਿਹਾ ਕਦਮ ਚੁੱਕਿਆ ਗਿਆ ਹੈ। ਉਧਰ ਮੌਕੇ ’ਤੇ ਪਹੁੰਚੇ ਐਸਪੀ ਇਨਵੇਸਟੀਗੇਸ਼ਨ ਸੇਵਾ ਸਿੰਘ ਮੱਲ੍ਹੀ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਸ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।