ਪੰਜਾਬ

punjab

ETV Bharat / state

ਹਿਰਾਸਤੀ ਮੌਤ: ਮੁੱਖ ਮੁਲਜ਼ਮ ਨੂੰ 3 ਦਿਨਾਂ ਰਿਮਾਂਡ 'ਤੇ ਭੇਜਿਆ

ਜਸਪਾਲ ਸਿੰਘ ਹਿਰਾਸਤੀ ਮੌਤ ਮਾਮਲੇ ਦੇ ਮੁੱਖ ਮੁਲਜ਼ਮ ਰਣਧੀਰ ਸਿੰਘ ਨੂੰ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਉਸ ਨੂੰ 3 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

as

By

Published : Jun 8, 2019, 7:28 PM IST

ਫ਼ਰੀਦਕੋਟ: ਜਸਪਾਲ ਸਿੰਘ ਦੀ ਹਿਰਾਸਤੀ ਮੌਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਮੁੱਖ ਮੁਲਜ਼ਮ ਰਣਧੀਰ ਸਿੰਘ ਨੂੰ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 3 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਜਸਪਾਲ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ 2 ਪੁਲਿਸ ਕਰਮਚਾਰੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੱਸ ਦਈਏ ਕਿ ਜਸਪਾਲ ਸਿੰਘ ਬੀਤੀ 18 ਮਈ ਤੋਂ ਘਰੋਂ ਗ਼ਾਇਬ ਸੀ ਜਿਸ ਤੋਂ ਬਾਅਦ ਪੁਲਿਸ 'ਤੇ ਹਿਰਾਸਤੀ ਕਤਲ ਅਤੇ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦਾ ਦੋਸ਼ ਲੱਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਲਗਾਤਾਰ ਫ਼ਰੀਦਕੋਟ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਸੀ।

ਬੀਤੇ ਦਿਨੀਂ ਪਰਿਵਾਰ ਵਾਲਿਆਂ ਨੇ ਸਰਕਾਰ ਦੇ ਭਰੋਸਾ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਸੀ। ਸਰਕਾਰ ਵਾਲਿਆਂ ਨੇ ਪਰਿਵਾਰ ਨੂੰ 5 ਲੱਖ ਦੀ ਮਾਲੀ ਮਦਦ ਅਤੇ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਧਰਨਾ ਖ਼ਤਮ ਕਰ ਦਿੱਤਾ ਸੀ ਹਾਲਾਂਕਿ ਅਜੇ ਤੱਜ ਜਸਪਾਲ ਸਿੰਘ ਦੀ ਲਾਸ਼ ਨਹੀਂ ਮਿਲੀ ਹੈ।

ABOUT THE AUTHOR

...view details