ਫ਼ਰੀਦਕੋਟ : ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੇ ਬਾਰਡਰਾਂ ਤੇ ਕਿਸਾਨ ਅੰਦੋਲਨ ਜਾਰੀ ਹੈ, ਇਸ ਦੌਰਾਨ ਕਿਸਾਨਾਂ ਦੇ ਹੱਕ ਵਿੱਚ ਨੌਜਵਾਨਾਂ, ਬਜ਼ੁਰਗਾਂ, ਬੱਚਿਆਂ ਤੇ ਔਰਤਾਂ ਸਣੇ ਹਰ ਵਰਗ ਨੇ ਆਵਾਜ਼ ਬੁਲੰਦ ਕੀਤੀ ਹੈ। ਪੰਜਾਬ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਇਸ ਦੌਰਾਨ ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਤੇ ਇਸ ਵਾਰ ਤੀਆਂ ਦਾ ਤਿਉਹਾਰ ਕਿਸਾਨ ਅੰਦੋਲਨ ਦੇ ਰੰਗ 'ਚ ਰੰਗਿਆ ਹੋਇਆ ਨਜ਼ਰ ਆਇਆ।
ਕਿਸਾਨ ਅੰਦੋਲਨ ਦੇ ਰੰਗ 'ਚ ਰੰਗਿਆ ਤੀਆਂ ਦਾ ਤਿਉਹਾਰ
ਪੰਜਾਬ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਇਸ ਦੌਰਾਨ ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਤੇ ਇਸ ਵਾਰ ਤੀਆਂ ਦਾ ਤਿਉਹਾਰ ਕਿਸਾਨ ਅੰਦੋਲਨ ਦੇ ਰੰਗ 'ਚ ਰੰਗਿਆ ਹੋਇਆ ਨਜ਼ਰ ਆਇਆ।
ਫ਼ਰੀਦਕੋਟ ਦੇ ਨਿਊ ਇੰਦਰਾ ਨਗਰ ਦੀਆਂ ਔਰਤਾਂ ਨੇ ਸੌਣ ਮਹੀਨੇ ਦਾ ਪ੍ਰਸਿੱਧ ਤੀਆਂ ਦਾ ਤਿਉਹਾਰ ਮਨਾਇਆ। ਇਸ ਦੌਰਾਨ ਵੱਡੀ ਗਿਣਤੀ 'ਚ ਹਰ ਇੱਕ ਵਰਗ ਦੀਆਂ ਔਰਤਾਂ ਨੇ ਹਿੱਸਾ ਲਿਆ। ਜਿਥੇ ਇਸ ਮੌਕੇ ਮਹਿਲਾਵਾਂ ਵੱਲੋਂ ਬੋਲੀਆਂ ਤੇ ਗਿੱਧਾ ਪਾ ਕੇ ਮਨ ਪਰਚਾਵਾ ਕੀਤਾ ਜਾਂਦਾ ਹੈ, ਉਥੇ ਹੀ ਇਸ ਵਾਰ ਇਥੇ ਕਿਸਾਨੀ ਸੰਘਰਸ਼ ਦਾ ਰੰਗ ਵਿਖਾਈ ਦਿੱਤਾ, ਔਰਤਾਂ ਨੇ ਕੇਂਦਰ ਸਰਕਾਰ ਖਿਲਾਫ ਤੇ ਕਿਸਾਨੀ ਸੰਘਰਸ਼ ਸਬੰਧੀ ਬੋਲੀਆਂ ਪਾਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਤੀਆਂ ਦੇ ਮੇਲੇ ਵਿੱਚ ਹਿੱਸਾ ਲੈਣ ਵਾਲੀਆਂ ਔਰਤਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਬੀਤੇ ਕਰੀਬ 20 ਦਿਨਾਂ ਤੋਂ ਤੀਆਂ ਲਗਾਈਆਂ ਗਈਆਂ ਸਨ ਅਤੇ ਅੱਜ ਆਖਰੀ ਦਿਨ ਉਨ੍ਹਾਂ ਵਲੋਂ ਰਿਵਾਇਤੀ ਬੋਲੀਆਂ ਪਾ ਕੇ ਅਤੇ ਨੱਚ ਟੱਪ ਕੇ ਤੀਆਂ ਸਮਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਤੀਆਂ ਦੇ ਤਿਉਹਾਰ 'ਚ ਕੇਂਦਰ ਸਰਕਾਰ ਖਿਲਾਫ ਬੋਲੀਆਂ ਪਾ ਕੇ ਸਰਕਾਰ ਨੂੰ ਜਗਾਉਣਾ ਚਾਹੁੰਦੀਆਂ ਹਨ, ਕਿ ਕਿਸਾਨੀ ਤੋਂ ਬਿਨਾਂ ਕੋਈ ਵੀ ਦੇਸ਼ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਉਹ ਕਿਸਾਨ ਅੰਦੋਲਨ ਦੀ ਸਫਲਤਾ ਦੀ ਕਾਮਨਾ ਕਰਦਿਆਂ ਹਨ। ਉਨ੍ਹਾਂ ਕਿਹਾ ਕਿ ਉਹ ਨਵੀਂ ਪੀੜੀ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜੇ ਰੱਖਣ ਲਈ ਤੀਆਂ ਦਾ ਤਿਉਹਾਰ ਮਨਾ ਰਹੇ
ਇਹ ਵੀ ਪੜ੍ਹੋ : ਅਧਿਆਪਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ