ਫਰੀਦਕੋਟ:ਕੋਰੋਨਾ ਦੇ ਦੌਰ 'ਚ ਸਰਕਾਰਾ ਵੱਲੋ ਹਸਪਤਾਲਾਂ ਦੇ ਬਹਿਤਰ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਪੰਜਾਬ ਦੇ ਹਸਪਤਾਲ ਇਹਨਾਂ ਪ੍ਰਬੰਧਾਂ ਦੀ ਪੋਲ ਖੋਲ੍ਹ ਦੇ ਹਨ। ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸੰਧਵਾਂ ਵੱਲੋਂ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਆਪਣੇ ਇਲਾਜ ਅਧੀਨ ਸਾਥੀ ਦਾ ਪਤਾ ਲੈਣ ਗਏ ਉਥੇ ਉਨ੍ਹਾਂ ਦੇਖਿਆ ਕਿ ਐਮਰਜੈਂਸੀ ਵਿਭਾਗ 'ਚ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਲੱਗੇ ਏਅਰ ਕੰਡੀਸ਼ਨਰ ਬੰਦ ਹੋਣ ਕਾਰਨ ਵਾਰਡ 'ਚ ਕਾਫੀ ਹੁਮਸ ਹੈ।
ਉੱਥੇ ਐਮਰਜੈਂਸੀ 'ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਅਤੇ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਕਾਫੀ ਪ੍ਰੇਸ਼ਾਨੀ ਆ ਰਹੀ ਸੀ। ਜਿਸ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਹਸਪਤਾਲ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੱਤੀ ਸੀ।
ਜੇਕਰ 19 ਅਗਸਤ ਤੱਕ ਵਿਭਾਗ 'ਚ ਲੱਗੇ AC ਚਾਲੂ ਨਾ ਕੀਤੇ ਗਏ ਤਾਂ ਉਨ੍ਹਾਂ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਵਾਇਸ ਚਾਂਸਲਰ ਮੈਡੀਕਲ ਅਫਸਰ ਅਤੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦੇ ਦਫਤਰਾਂ 'ਚ ਲੱਗੇ AC ਦਾ ਕਨੈਕਸ਼ਨ ਕੱਟ ਦਿੱਤਾ ਜਾਵੇਗਾ।