ਉਮਰਾਨੰਗਲ ਦੇ ਪੁਲਿਸ ਰਿਮਾਂਡ ਵਿੱਚ ਹੋਇਆ 3 ਦਿਨਾਂ ਦਾ ਵਾਧਾ
ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਦੇ ਪੁਲਿਸ ਰਿਮਾਂਡ ਵਿੱਚ ਹੋਇਆ 3 ਦਿਨਾਂ ਦਾ ਵਾਧਾ। ਫ਼ਰੀਦਕੋਟ ਡਿਊਟੀ ਮੈਜਿਸਟਰੇਟ ਦੀ ਅਦਾਲਤ 'ਚ ਕੀਤਾ ਗਿਆ ਪੇਸ਼।
ਫ਼ਰੀਦਕੋਟ: ਆਈਜੀ ਪਰਮਰਾਜ ਉਮਰਾਨੰਗਲ ਦਾ 4 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਨ੍ਹਾਂ ਨੂੰ ਫ਼ਰੀਦਕੋਟ ਡਿਊਟੀ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਜਿਸ ਤੋਂ ਬਾਅਦ ਉਮਰਾਨੰਗਲ ਦੇ ਪੁਲਿਸ ਰਿਮਾਂਡ ਵਿੱਚ 3 ਦਿਨਾਂ ਦਾ ਵਾਧਾ ਕੀਤਾ ਗਿਆ ਹੈ।
ਐਸਆਈਟੀ ਵੱਲੋਂ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 3 ਦਿਨ ਹੀ ਹੋਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ 2015 ਵਿੱਚ ਕੋਟਰਪੁਰਾ ਗੋਲੀਕਾਂਡ ਮਾਮਲੇ ਸਬੰਧੀ ਉਮਰਾਨੰਗਲ ਨੂੰ 18 ਫ਼ਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਨਾਲ ਸਬੰਧਤ ਪੁਲਿਸ ਕਰਮੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।