ਫ਼ਰਦੀਕੋਟ: ਸਥਾਨਕ ਥਾਣੇ ਦਾ ਏਐੱਸਆਈ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਏਐਸਆਈ ਨੇ ਛੇੜਛਾੜ ਦੇ ਕੇਸ ਵਿੱਚ ਫੜ੍ਹੇ ਗਏ ਕਥਿਤ ਨੌਜਵਾਨ ਨੂੰ ਛੱਡਣ ਲਈ 15 ਹਜ਼ਾਰ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਨੌਜਵਾਨ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਦੋਵਾਂ ਧਿਰਾਂ ਵਿੱਚ ਰਾਜ਼ੀਨਾਮਾ ਹੋਣ ਤੋਂ ਬਾਅਦ ਵੀ ਪੁਲਿਸ ਉਨ੍ਹਾਂ ਦੇ ਲੜਕੇ ਨੂੰ ਛੱਡਣ ਲਈ ਰਿਸ਼ਵਤ ਦੀ ਮੰਗ ਕਰ ਰਹੀ ਸੀ।
ਰਿਸ਼ਵਤ ਮੰਗਣ ਵਾਲਾ ਪੁਲਿਸ ਮੁਲਾਜ਼ਮ ਚੜ੍ਹਿਆ ਵਿਜੀਲੈਂਸ ਅੜਿੱਕੇ ਜਾਣਕਾਰੀ ਮੁਤਾਬਕ ਬੀਤੇ ਦਿਨ ਸਥਾਨਕ ਪੁਲਿਸ ਨੇ ਇੱਕ ਨੌਜਵਾਨ ਨੂੰ ਛੇੜਛਾੜ ਕਰਨ ਦੇ ਮਾਮਲੇ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਨੌਜਵਾਨ ਨੂੰ ਛੱਡਣ ਲਈ ਪਰਿਵਾਰ ਵਾਲਿਆਂ ਤੋਂ 15 ਹਜ਼ਾਰ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਗ੍ਰਿਫ਼ਤਾਰ ਕੀਤੇ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁਦਈ ਧਿਰ ਨਾਲ ਰਾਜ਼ੀਨਾਮਾ ਹੋ ਚੁੱਕਿਆ ਹੈ ਪਰ ਫਿਰ ਵੀ ਏਐੱਸਆਈ ਉਨ੍ਹਾਂ ਦੇ ਲੜਕੇ ਨੂੰ ਛੱਡਣ ਲਈ 15 ਹਜ਼ਾਰ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਿਵਾਰ ਵਾਲਿਆਂ ਨੇ ਕਿਹਾ ਕਿ ਉਹ ਗ਼ਰੀਬ ਹੋਣ ਕਰਕੇ ਰੁਪਇਆਂ ਦਾ ਇੰਤਜ਼ਾਮ ਨਹੀਂ ਕਰ ਸਕੇ ਜਿਸ ਤੋਂ ਬਾਅਦ ਉਨ੍ਹਾਂ ਫ਼ਰੀਦਕੋਟ ਵਿਜੀਲੈਂਸ ਟੀਮ ਤੱਕ ਪਹੁੰਚ ਕੀਤੀ।
ਵਿਜੀਲੈਂਸ ਟੀਮ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਰਿਵਾਰ ਵਾਲਿਆਂ ਦੇ ਏਐੱਸਆਈ ਨੂੰ 5 ਹਜ਼ਾਰ ਦੀ ਰਿਸ਼ਵਤ ਦਿੱਤੀ ਜਿਸ ਦੌਰਾਨ ਵਿਜੀਲੈਂਸ ਟੀਮ ਨੇ ਏਐੱਸਐਈ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਵਿਜੀਲੈਂਸ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ ਏਐੱਸਆਈ ਨੌਜਵਾਨ ਨੂੰ ਕੇਸ ਵਿੱਚ ਬਰੀ ਕਰਨ ਲਈ ਰਿਸ਼ਵਤ ਮੰਗ ਰਿਹਾ ਹੈ। ਇਸ ਜਾਣਕਾਰੀ ਤੇ ਕਾਰਵਾਈ ਕਰਦਿਆਂ ਉਨ੍ਹਾਂ ਕਥਿਤ ਪੁਲਿਸ ਅਧਿਕਾਰੀ ਨੂੰ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕਰ ਲਿਆ। ਰਿਸ਼ਵਤ ਲੈਂਦੇ ਫੜ੍ਹੇ ਗਏ ਅਧਿਕਾਰੀ ਨੂੰ ਅੱਜ ਮਾਨਯੋਗ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।